ਹੁਸ਼ਿਆਰਪੁਰ, (ਘੁੰਮਣ)- ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ ਪਿਛਲੇ ਦੋ ਮਹੀਨਿਆਂ ਦੀਆਂ ਤਨਖਾਹਾਂ ਰਿਲੀਜ਼ ਕਰਵਾਉਣ ਲਈ ਵਣਪਾਲ ਅਫ਼ਸਰ ਖੋਜ ਸਰਕਲ ਹੁਸ਼ਿਆਰਪੁਰ ਵਿਰੁੱਧ 26 ਫਰਵਰੀ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਖੋਜ ਸਰਕਲ ਹੁਸ਼ਿਆਰਪੁਰ ਦੇ ਕਰਮਚਾਰੀਆਂ ਨੂੰ ਵਣਪਾਲ ਵਲੋਂ ਸ਼ੋਅ-ਕਾਜ਼ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਉਸਦਾ ਜਵਾਬ ਦੇਣ ਉਪਰੰਤ ਵੀ ਇਸ ਅਧਿਕਾਰੀ ਵੱਲੋਂ ਕਰਮਚਾਰੀਆਂ ਦੀ ਜਨਵਰੀ ਤੇ ਫਰਵਰੀ ਮਹੀਨੇ ਦੀ ਤਨਖਾਹ ਰਿਲੀਜ਼ ਨਹੀਂ ਕੀਤੀ ਅਤੇ ਮੰਗਾਂ ਦਾ ਹੱਲ ਕਰਨ ਤੋਂ ਵੀ ਇਨਕਾਰੀ ਹੈ। ਇਸ ਲਈ ਜੱਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਵਰਕਰਾਂ ਦੀਆਂ ਤਨਖਾਹਾਂ ਰਿਲੀਜ਼ ਹੋਣ ਤੱਕ ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ ਹਰ ਰੋਜ਼ 1 ਵਜੇ ਤੋਂ 2 ਵਜੇ ਤੱਕ ਲਗਾਤਾਰ ਰੈਲੀਆਂ ਕਰਕੇ ਪਿੱਟ-ਸਿਆਪਾ ਕੀਤਾ ਜਾਵੇਗਾ ਅਤੇ ਫਿਰ ਵੀ ਜੇਕਰ ਤਨਖਾਹਾਂ ਰਿਲੀਜ਼ ਨਾ ਕੀਤੀਆਂ ਗਈਆਂ ਤਾਂ ਭਰਾਤਰੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼
ਨੂੰ ਤਿੱਖਾ ਕੀਤਾ ਜਾਵੇਗਾ, ਜਿਸਦੀ ਸਾਰੀ ਜ਼ਿੰਮੇਵਾਰੀ ਇਸ ਅਧਿਕਾਰੀ ਦੀ ਹੀ ਹੋਵੇਗੀ। ਇਸ ਮੌਕੇ ਜੰਗਲਾਤ ਵਰਕਰਜ਼ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦਿਆਲ ਸਿੰਘ, ਜ਼ਿਲਾ ਜਨਰਲ ਸਕੱਤਰ ਪਵਨ ਕੁਮਾਰ, ਪ.ਸ.ਸ.ਫ. ਦੇ ਸੂਬਾ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ, ਜੁਗਿੰਦਰ ਸਿੰਘ, ਸੰਤੋਖ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
ਦੜਾ-ਸੱਟਾ ਲਾਉਣ ਦੇ ਮਾਮਲੇ 'ਚ 2 ਖਿਲਾਫ਼ ਕੇਸ ਦਰਜ
NEXT STORY