ਫਰੀਦਕੋਟ(ਹਾਲੀ) - ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਹੁਕਮਾਂ ’ਤੇ ਟਰਾਂਸਪੋਰਟ ਅਫ਼ਸਰ ਵਲੋਂ ਦਿਹਾਤੀ ਇਲਾਕਿਆਂ ਵਿਚ ਆਵਾਜਾਈ ਲਈ ਵਰਤੇ ਜਾ ਰਹੇ ਯਾਤਰੀ ਟੈਂਪੂਆਂ ਨੂੰ ਜਬਰੀ ਬੰਦ ਕਰਨ ਦੇ ਫ਼ੈਸਲੇ ਖਿਲਾਫ ਬਾਬਾ ਫਰੀਦ ਪੈਸੰਜਰ ਟੈਂਪੂ ਯੂਨੀਅਨ ਵਲੋਂ ਮਿੱਨੀ ਸਕੱਤਰੇਤ ਸਾਹਮਣਾ ਦਿੱਤਾ ਜਾ ਰਿਹਾ ਧਰਨਾ ਅੱਜ 1232ਵੇਂ ਦਿਨ ਵੀ ਜਾਰੀ ਰਿਹਾ। ਇਸ ਸਮੇਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਯੂਨੀਅਨ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਸਮੇਂ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਪੱਪੂ ਸੁੱਖਣਵਾਲਾ ਨੇ ਕਿਹਾ ਕਿ ਉਨ੍ਹਾਂ ਦੇ ਟੈਂਪੂ ਲੰਮੇ ਸਮੇਂ ਤੋਂ ਬੰਦ ਪਏ ਹਨ, ਜਿਸ ਕਾਰਨ ਉਨ੍ਹਾਂ ਦਾ ਰੋਜ਼ਗਾਰ ਖੁਸ਼ ਗਿਆ ਅਤੇ ਆਰਥਕ ਤੰਗੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਟੈਂਪੂ ਚੱਲਣ ਨਾਲ ਪਿੰਡਾਂ ਵਿਚ ਰਹਿਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਘਟ ਜਾਣਗੀਆਂ ਅਤੇ ਉਨ੍ਹਾਂ ਨੂੰ ਸ਼ਹਿਰ ਆਉਣਾ ਜਾਣਾ ਸੌਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਯਾਤਰੀ ਟੈਂਪੂ ਬੰਦ ਕਰਕੇ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਬੇਰੋਜ਼ਗਾਰ ਕੀਤਾ ਹੈ, ਜਿਸ ਦੇ ਗੰਭੀਰ ਸਿੱਟੇ ਨਿਕਲਣਗੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ 7 ਸੀਟਰ ਪਾਲਿਸੀ ਤੁਰੰਤ ਲਾਗੂ ਕੀਤੀ ਜਾਵੇ ਤਾਂ ਜੋ ਆਪਣਾ ਰੋਜ਼ਗਾਰ ਚਲਾ ਕੇ ਆਪਣਾ ਜੀਵਨ ਬਤੀਤ ਕਰ ਸਕਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਨਵੀਂ ਨੀਤੀ ਮੁਤਾਬਕ ਜਲਦ ਤੋਂ ਜਲਦ ਪਹਿਲ ਦੇ ਅਧਾਰ ’ਤੇ ਇਨ੍ਹਾਂ ਨੂੰ ਪਰਮਿਟ ਦਿੱਤੇ ਜਾਣ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਨੂੰ ਹੋਰ ਵੀ ਤੇਜ਼ ਕਰ ਦੇਣਗੇ। ਇਸ ਮੌਕੇ ਪੰਜਾਬ ਪ੍ਰਧਾਨ ਸੁਖਪਾਲ ਸਿੰਘ ਰੰਧਾਵਾ, ਸ਼ਹਿਰ ਫਰੀਦਕੋਟ ਪ੍ਰਧਾਨ ਪਰਮਿੰਦਰ ਕੁਮਾਰ, ਬਲਾਕ ਫਰੀਦਕੋਟ ਪ੍ਰਧਾਨ ਡਿਪਟੀ ਸਿੰਘ, ਖ਼ਜ਼ਾਨਚੀ ਗੁਰਜੀਤ ਸਿੰਘ ਅਰਾਈਆਂਵਾਲਾ ਅਤੇ ਸਕੱਤਰ ਜਗਸੀਰ ਸਿੰਘ ਪਿਪਲੀ ਹਾਜ਼ਰ ਸਨ।
ਜੈਤੋ ਨੂੰ ਸਿਆਸੀ ਪਾਰਟੀਆਂ ਵੱਲੋਂ ਕਿਉਂ ਕੀਤਾ ਜਾਂਦੈ ਅਣਡਿੱਠਾ!
NEXT STORY