ਜਲੰਧਰ - ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕੀਤੇ ਜਾਣ ਦੇ ਪੱਤਰ ਨੂੰ ਲੈ ਕੇ ਪੰਜਾਬ ਦੇ ਅਧਿਆਪਕਾਂ, ਮਾਪਿਆਂ ਅਤੇ ਪੰਚਾਇਤਾਂ 'ਚ ਸਰਕਾਰ ਦੇ ਇਸ ਫੈਸਲੇ ਪ੍ਰਤੀ ਤਿੱਖਾ ਰੋਹ ਦੇਖਣ ਨੂੰ ਮਿਲਿਆ, ਜਿਸ ਦੇ ਸਬੰਧ 'ਚ 50,000 ਪ੍ਰਾਇਮਰੀ ਅਧਿਆਪਕਾਂ ਦੀ ਅਗਵਾਈ ਕਰ ਰਹੀਆਂ ਵੱਖ-ਵੱਖ ਜਥੇਬੰਦੀਆਂ ਨੇ ਅੱਜ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿਖੇ ਇਕੱਤਰ ਹੋ ਕੇ ਸਰਕਾਰ ਦੇ ਇਸ ਫੈਸਲੇ ਵਿਰੁੱਧ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਬਣਾਉਣ ਦਾ ਐਲਾਨ ਕੀਤਾ। ਇਸ 'ਚ ਈ. ਟੀ. ਟੀ. ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ, ਸੂਬਾ ਸਰਪ੍ਰਸਤ ਰਣਜੀਤ ਸਿੰਘ ਬਾਠ, ਬੀ. ਐੱਡ. ਅਧਿਆਪਕ ਫਰੰਟ ਦੇ ਚੇਅਰਮੈਨ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਸੁਖਜਿੰਦਰ ਸਿੰਘ ਸਠਿਆਲਾ, ਜਨਰਲ ਸਕੱਤਰ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਹਰਜਿੰਦਰ ਹਾਂਡਾ, ਗੁਰਰਿੰਦਰ ਸਿੰਘ ਘੁੱਕੇਵਾਲੀ ਪ੍ਰੈੱਸ ਸਕੱਤਰ, ਅਧਿਆਪਕ ਦਲ ਦੇ ਸੂਬਾ ਪ੍ਰਧਾਨ ਈਸ਼ਰ ਸਿੰਘ ਮੰਝਪੁਰ, ਅਧਿਆਪਕ ਦਲ ਜਹਾਂਗੀਰ ਦੇ ਸਤਨਾਮ ਸਿੰਘ, ਅਵਤਾਰ ਸਿੰਘ, ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਅਮਰਜੀਤ ਸਿੰਘ ਕੰਬੋਜ, ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਦੇ ਸੂਬਾ ਪ੍ਰਧਾਨ ਜਗਦੀਸ਼ ਫਾਜ਼ਿਲਕਾ ਅਤੇ ਕੇ. ਦੀਪ ਸ਼ੀਨਾ, ਈ. ਜੀ. ਐੱਸ. ਅਧਿਆਪਕ ਯੂਨੀਅਨ ਦੇ ਨਿਸ਼ਾਂਤ ਕਪੂਰਥਲਾ, ਸਵਰਨਾ ਦੇਵੀ, ਸੀ. ਪੀ. ਐੱਫ. ਯੂਨੀਅਨ ਦੇ ਸੁਖਜੀਤ ਸਿੰਘ, ਮਾਸਟਰ ਕੇਡਰ ਯੂਨੀਅਨ ਦੇ ਸੁਖਪਾਲ ਸਿੰਘ ਬੁੱਟਰ ਸਿੰਘ, ਪ੍ਰੋਵਾਈਡਰ ਯੂਨੀਅਨ ਦੇ ਜਗਸੀਰ ਸਿੰਘ ਘਾਰੂ ਨੇ ਅੱਜ ਜਲੰਧਰ ਵਿਖੇ ਪੁੱਜ ਕੇ ਏਕੇ ਦਾ ਸਬੂਤ ਦਿੰਦਿਆਂ ਸਰਕਾਰ ਦੇ ਇਸ ਫੈਸਲੇ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ 23 ਅਕਤੂਬਰ ਨੂੰ ਜ਼ਿਲਾ ਪੱਧਰ 'ਤੇ ਮੀਟਿੰਗਾਂ ਕਰ ਕੇ 25 ਅਕਤੂਬਰ ਨੂੰ ਜ਼ਿਲਾ ਪੱਧਰ 'ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕ ਕੇ ਮੁੱਖ ਮੰਤਰੀ ਦੇ ਨਾਂ ਮੰਗ-ਪੱਤਰ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੂੰ ਸੌਂਪੇ ਜਾਣਗੇ। ਜੇਕਰ ਸਰਕਾਰ ਨੇ ਸਕੂਲ ਬੰਦ ਕਰਨ ਵਾਲਾ ਪੱਤਰ ਰੱਦ ਨਾ ਕੀਤਾ ਤਾਂ 19 ਨਵੰਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ ਦੀਨਾਨਗਰ 'ਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ।
ਰਵਿੰਦਰ ਗੋਸਾਈਂ ਕਤਲ ਕੇਸ : ਇਸੇ ਹਫਤੇ ਲੁਧਿਆਣਾ ਆਵੇਗੀ ਐੱਨ. ਆਈ. ਏ. ਦੀ ਟੀਮ
NEXT STORY