ਸ੍ਰੀ ਮੁਕਤਸਰ ਸਾਹਿਬ (ਖੁਰਾਣਾ) - ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਮੰਡਲ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਬਿਜਲੀ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਬੰਦ ਕਰਨ ਅਤੇ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਕਰਨ ਦੇ ਫੈਸਲੇ ਵਿਰੁੱਧ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ, ਜੋ ਵਾਅਦੇ ਚੋਣਾਂ ਤੋਂ ਪਹਿਲਾਂ ਕੀਤੇ ਸਨ, ਹੁਣ ਸਰਕਾਰ ਉਨ੍ਹਾਂ ਤੋਂ ਮੁਕਰ ਰਹੀ ਹੈ।
ਥਰਮਲ ਪਲਾਂਟਾਂ ਨੂੰ ਬੰਦ ਕਰ ਕੇ ਸਰਕਾਰ ਪੰਜਾਬ ਦੇ ਲੋਕਾਂ ਨਾਲ ਧਰੋਹ ਕਰ ਰਹੀ ਹੈ ਅਤੇ ਬੇਰੋਜ਼ਗਾਰੀ ਨੂੰ ਦੂਰ ਕਰਨ ਦੀ ਬਜਾਏ ਲੋਕਾਂ ਨੂੰ ਬੇਰੋਜ਼ਗਾਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਨ੍ਹਾਂ ਥਰਮਲ ਪਲਾਂਟਾਂ ਨੂੰ ਪਹਿਲਾਂ ਅਕਾਲੀ-ਭਾਜਪਾ ਸਰਕਾਰ ਵੇਚਣਾ ਚਾਹੁੰਦੀ ਸੀ ਪਰ ਵੋਟਾਂ ਦਾ ਸਮਾਂ ਨੇੜੇ ਹੋਣ ਕਰ ਕੇ ਵੇਚ ਨਹੀਂ ਸਕੀ ਅਤੇ ਹੁਣ ਕੈਪਟਨ ਸਰਕਾਰ ਨੇ ਇਨ੍ਹਾਂ ਨੂੰ ਬੰਦ ਕਰਨ ਦਾ, ਜੋ ਫੈਸਲਾ ਕੀਤਾ ਹੈ, ਜੁਆਇੰਟ ਫੋਰਮਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਅਨੁਸਾਰ 1 ਜਨਵਰੀ ਨੂੰ ਕਾਲੇ ਬਿੱਲੇ ਲਾ ਕੇ ਸਬ-ਡਵੀਜ਼ਨ ਪੱਧਰ 'ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਅਤੇ 3 ਜਨਵਰੀ ਨੂੰ ਬਠਿੰਡਾ ਵਿਖੇ ਵਿਸ਼ਾਲ ਧਰਨਾ
ਦਿੱਤਾ ਜਾਵੇਗਾ। ਇਸ ਮੌਕੇ ਸਿਕੰਦਰ ਨਾਥ, ਬਲਜੀਤ ਸਿੰਘ ਮੋਦਲਾਂ, ਨਛੱਤਰ ਸਿੰਘ ਥਾਂਦੇ, ਬਲਜੀਤ ਸਿੰਘ, ਬਸੰਤ ਸਿੰਘ, ਬਰਜਿੰਦਰ ਕੁਮਾਰ ਸ਼ਰਮਾ, ਸ਼ਮਸ਼ੇਰ ਸਿੰਘ, ਦਵਿੰਦਰ ਸਿੰਘ, ਸੁਖ ਲਾਲ, ਵਿਜੇਂਦਰ, ਕ੍ਰਿਸ਼ਨ ਲਾਲ, ਬਲਜੀਤ ਸਿੰਘ ਬਰਾੜ, ਰਣਜੀਤ ਸਿੰਘ ਆਦਿ
ਹਾਜ਼ਰ ਸਨ।
ਸ਼ਹਿਰ 'ਚ ਪੂਰਾ ਸਾਲ ਗਰਮਾਈ ਰਹੀ ਸਿਆਸਤ
NEXT STORY