ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ, ਕੁਲਦੀਸ਼) - ਜਲੰਧਰ-ਪਠਾਨਕੋਟ ਕੌਮੀ ਮਾਰਗ ਅਤੇ ਚੌਲਾਂਗ ਟੋਲ ਪਲਾਜ਼ਾ ’ਤੇ ਕਿਸਾਨਾਂ ਨੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਵਿਖਾਉਂਦੇ ਹੋਏ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ ਹੈ |
ਇਹ ਵੀ ਪੜ੍ਹੋ : ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ
ਪਠਾਨਕੋਟ ਤੋਂ ਜਲੰਧਰ ਵੱਲ ਜਾ ਰਹੇ ਪੰਜਾਬ ਭਾਜਪਾ ਪ੍ਰਧਾਨ ਦੇ ਕਾਫ਼ਲੇ ਦੇ ਚੌਲਾਂਗ ਟੋਲ ਪਲਾਜ਼ਾ ਤੋਂ ਲੰਘਣ ਦੀ ਭਿਣਕ ਧਰਨੇ ’ਤੇ ਪੱਕਾ ਮੋਰਚਾ ਲਾ ਕੇ ਬੈਠੇ ਕਿਸਾਨਾਂ ਨੂੰ ਲੱਗ ਗਈ ਅਤੇ ਜਦੋਂ ਹੀ ਕਾਫ਼ਲਾ ਟੋਲ ਤੋਂ 11 ਵਜੇ ਦੇ ਕਰੀਬ ਲੰਘਣ ਲੱਗਾ ਕਿਸਾਨਾਂ ਨੇ ਉਸ ਨੂੰ ਕਾਲੀਆ ਝੰਡੀਆਂ ਵਿਖਾਉਂਦੇ ਹੋਏ ਭਾਜਪਾ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ |
ਇਹ ਵੀ ਪੜ੍ਹੋ : ਟਰੈਕਟਰ ਮਾਰਚ ’ਤੇ ਨਵਜੋਤ ਸਿੱਧੂ ਦਾ ਟਵੀਟ, ਨਿਸ਼ਾਨੇ ’ਤੇ ਲਈ ਕੇਂਦਰ ਸਰਕਾਰ
ਇਸ ਦੌਰਾਨ ਮੌਜੂਦ ਕਿਸਾਨਾਂ ਨੇ ਆਖਿਆ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਲੈ ਕੇ ਆਉਣ ਵਾਲੀ ਭਾਜਪਾ ਸਰਕਾਰ ਅਤੇ ਉਸ ਦੇ ਸੂਬਾਈ ਆਗੂਆਂ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਹੋਰ ਤੇਜ਼ ਹੋਵੇਗਾ | ਇਸ ਦੌਰਾਨ ਐੱਸ. ਐੱਚ. ਓ. ਟਾਂਡਾ ਇੰਸਪੈਕਟਰ ਬਿਕਰਮ ਸਿੰਘ ਦੀ ਅਗਵਾਈ ਵਿੱਚ ਪੁਲਸ ਟੀਮ ਨੇ ਸੁਰੱਖਿਆ ਦਾ ਪੁਖਤਾ ਪ੍ਰਬੰਧ ਕੀਤਾ ਹੋਇਆ ਸੀ | ਜ਼ਿਕਰਯੋਗ ਹੈ ਪਹਿਲਾਂ ਵੀ ਇਸ ਟੋਲ ਪਲਾਜ਼ਾ ’ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀਸ਼ਰਮਾ ਦਾ ਵਿਰੋਧ ਹੋ ਚੁੱਕਾ ਹੈ |
ਇਹ ਵੀ ਪੜ੍ਹੋ : ਕੰਮਕਾਜੀ ਬੀਬੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਮੁਹੱਈਆ ਕਰਵਾਏਗੀ ਇਹ ਸਹੂਲਤ
ਨਸ਼ੇੜੀ ਨੇ ਪਹਿਲਾਂ ਮਾਤਾ-ਪਿਤਾ ਨਾਲ ਕੀਤੀ ਕੁੱਟਮਾਰ ਫਿਰ ਪਵਿੱਤਰ ਗੁਟਕਾ ਸਾਹਿਬ ਦੀ ਕੀਤੀ ਬੇਅਦਬੀ
NEXT STORY