ਬਨੂੜ (ਗੁਰਪਾਲ) - ਬਨੂੜ ਨੇੜਲੇ ਪਿੰਡ ਘੜਾਮਾ ਕਲਾਂ ਦੇ ਵਸਨੀਕ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੀ ਨਾਲਾਇਕੀ ਕਾਰਨ ਗਰਮੀ ਵਿਚ ਪਿਛਲੇ 8 ਦਿਨਾਂ ਤੋਂ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ। ਵਿਭਾਗ ਦੀ ਕਾਰਗੁਜ਼ਾਰੀ ਤੋਂ ਭੜਕੇ ਪਿੰਡ ਵਾਸੀਆਂ ਨੇ ਖਾਲੀ ਬਾਲਟੀਆਂ ਖੜਕਾ ਕੇ ਨਾਅਰੇਬਾਜ਼ੀ ਕੀਤੀ। ਗੱਲਬਾਤ ਕਰਦਿਆਂ ਦਰਸ਼ਨ ਕੌਰ, ਗੁਰਮੀਤ ਕੌਰ, ਅੰਗਰੇਜ਼ ਕੌਰ, ਸ਼ਿੰਦਰ ਕੌਰ, ਡਾ. ਦਰਸ਼ਨ ਸਿੰਘ, ਕਰਨੈਲ ਸਿੰਘ, ਦਲਵੀਰ ਸਿੰਘ, ਜੀਤ ਰਾਮ, ਛਾਂਗਾ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੇ ਵਸਨੀਕਾਂ ਨੇ ਦੱਸਿਆ ਕਿ ਉਹ ਪਿਛਲੇ 8 ਦਿਨਾਂ ਤੋਂ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ। ਉੁਨ੍ਹਾਂ ਕਿਹਾ ਕਿ ਉਹ ਪਾਣੀ ਦੀ ਸਮੱਸਿਆ ਬਾਰੇ ਕਈ ਵਾਰ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਚੁੱਕੇ ਹਨ ਪਰ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਜਲਦੀ ਉੁਨ੍ਹਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਈ ਤਾਂ ਉਹ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਦੇਣਗੇ।
ਭਗੌੜੀ ਔਰਤ ਨੂੰ ਅਦਾਲਤ 'ਚ ਕੀਤਾ ਪੇਸ਼
NEXT STORY