ਚੰਡੀਗੜ੍ਹ (ਮਹਾਜਨ): ਪੰਜਾਬ ਯੂਥ ਕਾਂਗਰਸ ਵੱਲੋਂ ਅੱਜ ਕਥਿਤ ਪੇਪਰ ਲੀਕ ਮਾਮਲੇ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਦਿਆਂ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਵਿਧਾਨ ਸਭਾ ਵੱਲ ਕੂਚ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਸ ਨੇ ਬੈਰੀਕੇਡਿੰਗ ਕੀਤੀ ਤੇ ਭੀੜ ਨੂੰ ਖਦੇੜਣ ਲਈ ਵਾਟਰ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ। ਪੁਲਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ ਵੀ ਹੋਈ।
ਯੂਥ ਕਾਂਗਰਸ ਦਾ ਦੋਸ਼ ਹੈ ਕਿ ਪੇਪਰ ਲੀਕ ਕਾਰਨ ਨੌਜਵਾਨਾਂ ਦਾ ਭਰੋਸਾ ਸਰਕਾਰ ਤੋਂ ਟੁੱਟ ਰਿਹਾ ਹੈ। ਉਨ੍ਹਾਂ ਨੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ ਹੈ। ਇਸ ਦੌਰਾਨ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।
ਪੰਜਾਬ 'ਚ ਹੋ ਜਾਣੀ ਸੀ ਟਾਰਗੇਟ ਕਿਲਿੰਗ! ਵੱਡੇ ਹਥਿਆਰਾਂ ਦੀ ਖੇਪ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
NEXT STORY