ਖਰੜ (ਅਮਰਦੀਪ) : ਪੰਜਾਬ ਸਰਕਾਰ ਦੇ ਸਤਾਏ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਡਰਾਈਵਰ-ਕੰਡਕਟਰਾਂ ਵੱਲੋਂ ਅੱਜ ਖਰੜ-ਮੋਹਾਲੀ ਕੌਮੀ ਮਾਰਗ ਜਾਮ ਕਰਕੇ ਰੋਸ ਵਿਖਾਵਾ ਕੀਤਾ ਗਿਆ। ਇਸ ਦੌਰਾਨ ਕਈ ਡਰਾਈਵਰ-ਕੰਡਕਟਰ ਦੇਸੂਮਾਜਰਾ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ। ਇਸ ਤੋਂ ਬਾਅਦ ਪ੍ਰਸ਼ਾਸਨ ਨੂੰ ਲੱਗੇ ਜਾਮ ਕਾਰਨ ਹੱਥਾਂ-ਪੈਰਾਂ ਦੀ ਪੈ ਗਈ। ਖਰੜ-ਮੋਹਾਲੀ ਕੌਮੀ ਮਾਰਗ 'ਤੇ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਲੱਗ ਗਈਆਂ।
ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਦੀਵਾਲੀ 'ਤੇ ਪਟਾਕੇ ਚਲਾਉਣ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ
ਜਾਣਕਾਰੀ ਮੁਤਾਬਕ ਯੂਨੀਅਨ ਦੇ ਮੁਲਾਜ਼ਮਾਂ ਨੇ ਆਊਟਸੋਰਸਿੰਗ ਭਰਤੀ ਬੰਦ ਕਰਨ ਦੀ ਮੰਗ ਚੁੱਕੀ। ਇਸ ਤੋਂ ਤੁਰੰਤ ਬਾਅਦ ਸਬੰਧਿਤ ਵਿਭਾਗੀ ਅਧਿਕਾਰੀਆਂ ਅਤੇ ਪੁਲਸ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਮਨਾਉਣ ਦੇ ਯਤਨ ਕੀਤੇ ਗਏ ਪਰ ਵਰਕਰਾਂ ਨੇ ਬੱਸਾਂ ਤੋਂ ਨਾ ਉਤਰ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਇਲਾਕੇ 'ਚ ਪਰਾਲੀ ਸਾੜਨ ਦਾ ਪਹਿਲਾ ਚਲਾਨ, ਰਿਮੋਟ ਸੈਂਸਿੰਗ ਸੈਟੇਲਾਈਟ ਨੇ ਭੇਜੀ ਸੀ ਤਸਵੀਰ
ਆਊਟਸੋਰਸ ਭਰਤੀ ਦਾ ਵਿਰੋਧ ਖਰੜ ਤੋਂ ਸ਼ੁਰੂ ਕੀਤਾ ਗਿਆ, ਜਿੱਥੇ ਮੁਲਾਜ਼ਮ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ। ਪੰਜਾਬ ਰੋਡਵੇਜ਼, ਪਨਬਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਵੱਖ-ਵੱਖ ਥਾਵਾਂ 'ਤੇ ਰੋਡ ਜਾਮ ਕੀਤਾ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਡੀਗੜ੍ਹ ਦੀ ਸੁਖ਼ਨਾ ਝੀਲ ’ਤੇ ਹਵਾਈ ਸੈਨਾ ਦਾ ਅਭਿਆਸ ਜਾਰੀ
NEXT STORY