ਲੁਧਿਆਣਾ (ਨਰਿੰਦਰ) : 'ਪੰਜਾਬ ਹੈਲਥ ਡਿਪਾਰਟਮੈਂਟ ਸੁਬਾਰਡੀਨੇਟ ਆਫਿਸਿਜ਼ ਕਲੈਰੀਕਲ ਐਸੋਸੀਏਸ਼ਨ' ਵੱਲੋਂ ਬੁੱਧਵਾਰ ਨੂੰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਲੁਧਿਆਣਾ ਵਿਖੇ ਮੁਜ਼ਾਹਰੇ ਕੀਤੇ ਗਏ। ਇਸ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੇ ਮੰਗ ਕੀਤੀ ਉਨ੍ਹਾਂ ਦੀਆਂ ਤਨਖਾਹਾਂ ਵਧਾਈਆਂ ਜਾਣ ਅਤੇ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾਵੇ।
ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਿਹਤ ਵਿਭਾਗ 'ਚ ਸੈਂਕੜੇ ਪੋਸਟਾਂ ਖਾਲੀ ਪਈਆਂ ਹੋਈਆਂ ਹਨ, ਜਿਨ੍ਹਾਂ ਦਾ ਕੰਮ ਬਾਕੀ ਮੁਲਾਜ਼ਮਾਂ ਨੂੰ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬੋਝ ਵੱਧ ਹੋਣ ਕਰਕੇ ਉਹ ਕਾਫੀ ਪਰੇਸ਼ਾਨ ਹਨ, ਜਿਸ ਕਰਕੇ ਉਨ੍ਹਾਂ ਦੀ ਮੰਗ ਹੈ ਕਿ ਜਲਦ ਪੋਸਟਾਂ ਭਰੀਆਂ ਜਾਣ ਅਤੇ ਨਾਲ ਹੀ ਪੋਸਟਾਂ ਨੂੰ ਅਪਗ੍ਰੇਡ ਕੀਤਾ ਜਾਵੇ। ਸੁਖਵਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਹੜਤਾਲ ਨੂੰ ਤਿੰਨ ਦਿਨ ਹੋ ਚੁੱਕੇ ਹਨ ਪਰ ਹਾਲੇ ਤੱਕ ਸਰਕਾਰ ਦੇ ਕਿਸੇ ਨੁਮਾਇੰਦੇ ਨੇ ਉਨ੍ਹਾਂ ਨਾਲ ਰਾਬਤਾ ਕਾਇਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਐਤਵਾਰ ਤੱਕ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ।
ਬਹੁ-ਚਰਚਿਤ ਹੋਰਡਿੰਗ ਮਾਮਲਾ : ਡੀ. ਸੀ. ਵੱਲੋਂ ਪ੍ਰਿੰਟਿੰਗ ਪ੍ਰੈੱਸ ਖਿਲਾਫ਼ ਕਾਰਵਾਈ ਲਈ ਜ਼ਿਲਾ ਪੁਲਸ ਨੂੰ ਨਿਰਦੇਸ਼
NEXT STORY