ਲੁਧਿਆਣਾ : ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਵਿਰੋਧ 'ਚ ਰਵੀਦਾਸ ਭਾਈਚਾਰੇ ਵਲੋਂ ਪੂਰੇ ਪੰਜਾਬ 'ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਲੁਧਿਆਣਾ 'ਚ ਵੀ ਪ੍ਰਧਾਨ ਮੰਤਰੀ ਮੋਦੀ ਖਿਲਾਫ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਮੋਦੀ ਦੀ ਅਰਥੀ ਵੀ ਬਣਾਈ ਗਈ ਅਤੇ ਮੋਦੀ ਖਿਲਾਫ ਭਾਈਚਾਰੇ ਦਾ ਗੁੱਸਾ ਦੇਖਿਆਂ ਹੀ ਬਣਦਾ ਸੀ।

ਪੈਟਰੋਲ ਪੰਪਾਂ ਨੂੰ ਰੱਖਿਆ ਬੰਦ
ਸ਼ਹਿਰ ਦੇ ਸਾਰੇ ਪੈਟਰੋਲ ਪੰਪ ਵੀ ਬੰਦ ਪਏ ਹੋਏ ਹਨ, ਜਿਸ ਕਾਰਨ ਪੈਟਰੋਲ ਅਤੇ ਡੀਜ਼ਲ ਭਰਵਾਉਣ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਟਰੋਲ ਪੰਪਾਂ 'ਤੇ ਪੂਰੀ ਤਰ੍ਹਾਂ ਸੁੰਨ ਛਾਈ ਹੋਈ ਹੈ ਅਤੇ ਕੋਈ ਇੱਕਾ-ਦੁੱਕਾ ਵਿਅਕਤੀ ਹੀ ਦਿਖਾਈ ਦੇ ਰਿਹਾ ਹੈ।

ਪੰਜਾਬ ਬੰਦ ਦਾ ਅਸਰ : ਜੇ ਕਰਨ ਜਾ ਰਹੇ ਹੋ ਟ੍ਰੇਨ 'ਚ ਸਫਰ ਤਾਂ ਪਹਿਲਾਂ ਪੜ੍ਹੋ ਇਹ ਖਬਰ
NEXT STORY