ਲੁਧਿਆਣਾ (ਹਿਤੇਸ਼): ਨਗਰ ਨਿਗਮ ਲੁਧਿਆਣਾ ਵੱਲੋਂ ਖੁੱਲ੍ਹੇ ਵਿਚ ਕੂੜਾ ਜਮ੍ਹਾਂ ਰਹਿਣ ਦੀ ਸਮੱਸਿਆ ਦਾ ਹੱਲ ਕਰਨ ਦੇ ਨਾਂ 'ਤੇ ਜੋ ਕੰਪੈਕਟਰ ਲਗਾਏ ਗਏ ਹਨ, ਉਹ ਸਿਸਟਮ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਿਆ ਹੈ। ਇਸ ਦੇ ਵਿਰੋਧ ਵਿਚ ਸਫਾਈ ਕਰਮਚਾਰੀਆਂ ਵੱਲੋਂ ਲੁਧਿਆਣਾ ਦੇ ਪ੍ਰਤਾਪ ਚੌਕ ਵਿਚ ਧਰਨਾ ਪ੍ਰਦਰਸ਼ਨ ਕਰਦਿਆਂ ਟ੍ਰੈਫਿਕ ਜਾਮ ਕੀਤਾ ਗਿਆ।
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਯੂਨੀਅਨ ਲੀਡਰ ਵਿਪਨ ਕਲਿਆਣ ਨੇ ਦੱਸਿਆ ਕਿ ਜੋ ਸਫਾਈ ਕਰਮਚਾਰੀ ਕੂੜੇ ਦੀ ਡੋਰ-ਟੂ-ਡੋਰ ਕਲੈਕਸ਼ਨ ਕਰਕੇ ਲਿਆਉਂਦੇ ਹਨ, ਉਨ੍ਹਾਂ ਨੂੰ ਕੰਪੈਕਟਰ 'ਤੇ ਕੂੜਾ ਨਹੀਂ ਸੁੱਟਣ ਦਿੱਤਾ ਜਾ ਰਿਹਾ ਤੇ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਸਾਰੇ ਸ਼ਹਿਰ ਦੇ 95 ਵਾਰਡਾਂ ਲਈ ਸਿਰਫ਼ 32 ਕੰਪੈਕਟਰ ਲਗਾਏ ਗਏ ਹਨ। ਇਕ ਕੰਪੈਕਟਰ 'ਚ ਇਕ ਹੀ ਮਸ਼ੀਨ ਹੈ। ਜਦੋਂ ਮਸ਼ੀਨ ਡੰਪ 'ਤੇ ਕੂੜਾ ਛੱਡਣ ਜਾਂਦੀ ਹੈ ਤਾਂ ਮਗਰੋਂ ਸਫ਼ਾਈ ਕਰਮਚਾਰੀਆਂ ਨੂੰ ਕੂੜੇ ਦੀਆਂ ਰੇਹੜੀਆਂ ਲੈ ਕੇ ਕਾਫ਼ੀ ਦੇਰ ਤਕ ਉਡੀਕ ਕਰਨੀ ਪੈਂਦੀ ਹੈ।
ਸਫਾਈ ਕਰਮਚਾਰੀਆਂ ਦੀ ਯੂਨੀਅਨ ਨੇ ਇਹ ਦੋਸ਼ ਲਗਾਇਆ ਕਿ ਨਗਰ ਨਿਗਮ ਵੱਲੋਂ ਕੂੜੇ ਦੀ ਡੋਰ-ਟੂ-ਡੋਰ ਲਿਫਟਿੰਗ ਦਾ ਕੰਮ ਪ੍ਰਾਈਵੇਟ ਕੰਪਨੀ ਨੂੰ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਕਰਕੇ ਡੋਰ-ਟੂ-ਡੋਰ ਕਲੈਕਸ਼ਨ ਕਰਨ ਵਾਲੇ ਮੁਲਾਜ਼ਮਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਮੁਲਾਜ਼ਮਾਂ ਵੱਲੋਂ ਮੇਅਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਨ੍ਹਾਂ ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਜਾਂ ਕੂੜੇ ਦੀ ਡੋਰ-ਟੂ-ਡੋਰ ਲਿਫਟਿੰਗ ਦਾ ਕੰਮ ਪ੍ਰਾਈਵੇਟ ਕੰਪਨੀ ਨੂੰ ਦਿੱਤਾ ਗਿਆ, ਤਾਂ ਭਾਰਤ ਨਗਰ ਚੌਕ ਲੁਧਿਆਣਾ ਵਿੱਚ ਜਾਮ ਲਗਾਇਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਮੇਅਰ ਕਮਿਸ਼ਨਰ ਦੇ ਘਰ ਦੇ ਬਾਹਰ ਵੀ ਪ੍ਰਦਰਸ਼ਨ ਕੀਤਾ ਜਾਵੇਗਾ।
ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ ਸੀ ਕਤਲ
NEXT STORY