ਲੁਧਿਆਣਾ (ਵਿੱਕੀ): ਸਾਂਝਾ ਮੁਲਾਜ਼ਮ ਮੰਚ ਪੰਜਾਬ ਚੰਡੀਗੜ੍ਹ ਤੇ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਮੁਲਾਜ਼ਮ ਤੇ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫਤਰ ਸਾਹਮਣੇ ਵਿਸਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਅਧਿਆਪਕ/ ਮੁਲਾਜ਼ਮ ਆਗੂਆਂ ਰਮਨਜੀਤ ਸਿੰਘ ਸੰਧੂ, ਸੰਜੀਵ ਸ਼ਰਮਾ, ਰਾਜਦੀਪ ਸਿੰਘ, ਗੁਰਪ੍ਰੀਤ ਸਿੰਘ ਮਹਿਦੂਦਾਂ, ਟਹਿਲ ਸਿੰਘ ਸਰਾਭਾ, ਗੁਰਦੀਪ ਸਿੰਘ ਚੀਮਾ, ਗੁਰਮੇਲ ਸਿੰਘ ਮੈਲਡੇ, ਜਸਵਿੰਦਰ ਸਿੰਘ ਐਤੀਆਣਾ, ਕਿਸਾਨ ਆਗੂ ਜਸਦੇਵ ਸਿੰਘ ਲਲਤੋਂ, ਹਰਦੇਵ ਸਿੰਘ ਮੁੱਲਾਂਪੁਰ , ਬਾਪੂ ਬਲਕੌਰ ਸਿੰਘ, ਬਲਵਿੰਦਰ ਸਿੰਘ ਲਤਾਲਾ, ਕੁਲਜਿੰਦਰ ਸਿੰਘ ਬੱਦੋਵਾਲ, ਸੰਦੀਪ ਭੰਬਕ, ਕਮਲਜੀਤ ਸਿੰਘ ਬਨਵੈਤ, ਕੁਲਦੀਪ ਸਿੰਘ ਲੈਕਚਰਾਰ ਯੂਨੀਅਨ, ਪਰਮਿੰਦਰ ਸਿੰਘ ਮਲੌਦ, ਪਰਮਜੀਤ ਸਿੰਘ ਮਾਨ, ਬਲਵੀਰ ਸਿੰਘ ਬਾਸੀਆਂ ਆਦਿ ਨੇ ਕਿਹਾ ਕਿ ਮੁਲਾਜ਼ਮ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਾਰ-ਵਾਰ ਵਾਅਦਾ ਖ਼ਿਲਾਫ਼ੀ ਕਰ ਰਿਹਾ ਹੈ।
ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿਚ 18% ਡੀ. ਏ., ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 15/7/2015 ਤੇ 17/7/2020 ਦਾ ਪੱਤਰ ਰੱਦ ਕਰਵਾਉਣ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ, ਏ ਸੀ ਪੀ ਸਕੀਮ ਬਹਾਲ ਕਰਨ, ਪੇਂਡੂ ਭੱਤੇ ਸਮੇਤ ਕੱਟੇ ਗਏ 37 ਤਰ੍ਹਾਂ ਦੇ ਭੱਤੇ ਬਹਾਲ ਕਰਵਾਉਣ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਤਬਦੀਲ ਕਰਨ , ਕੱਚੇ ਮੁਲਾਜ਼ਮ ਪੱਕੇ ਕਰਨ, ਮਿਡ ਡੇ ਮੀਲ ਵਰਕਰਾਂ ਸਮੇਤ ਹੋਰ ਆਊਸੋਰਸ ਕਾਮਿਆਂ ਦੀਆਂ ਤਨਖਾਹਾਂ ਵਧਾਉਣ ਆਦਿ ਸ਼ਾਮਲ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਾਰ-ਵਾਰ ਮੀਟਿੰਗਾਂ ਦੇ ਕੇ ਮਿਥੇ ਸਮੇਂ ਤੇ ਮੀਟਿੰਗ ਰੱਦ ਕਰਨਾ ਮੁੱਖ ਮੰਤਰੀ ਦਾ ਸੁਭਾਅ ਬਣ ਚੁੱਕਿਆ ਹੈ। ਆਗੂਆਂ ਨੇ ਕਿਹਾ ਕਿ ਹੁਣ ਆਰ-ਪਾਰ ਦੀ ਲੜਾਈ ਲੜੀ ਜਾਵੇਗੀ। ਸਮੂਹ ਮੁਲਾਜ਼ਮ ਵਰਗ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨਾਂ ਦਾ ਹਿੱਸਾ ਬਣ ਰਿਹਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਹੁਣ ਵੀ ਸਰਕਾਰ ਦੇ ਕੰਨਾਂ ਤੇ ਜੂੰਅ ਨਹੀਂ ਸਰਕੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ। ਇਸ ਮੌਕੇ ਅਰਵਿੰਦਰ ਸਿੰਘ ਭੰਗੂ, ਜੰਗਪਾਲ ਸਿੰਘ ਰਾਏਕੋਟ, ਜਗਮੀਤ ਸਿੰਘ ਢੱਟ, ਖੁਸ਼ਵੰਤ ਸਿੰਘ ਬਾਜਵਾ,ਮੈਡਮ ਅਮਨਦੀਪ ਕੌਰ, ਸੋਨਜੀਤ ਕੌਰ ਸੇਖੋਂ, ਸੰਦੀਪ ਕੌਰ, ਪ੍ਰੀਤਮ ਸਿੰਘ ਸਵੱਦੀ , ਨਰਿੰਦਰ ਸਿੰਘ ਰਾਏਕੋਟ, ਹਰਮਨਦੀਪ ਸਿੰਘ ਬਾਸੀਆਂ, ਕਿਸਾਨ ਆਗੂ ਗੁਰਦਿਆਲ ਸਿੰਘ ਤਲਵੰਡੀ, ਸੁਖਵੰਤ ਸਿੰਘ ਪਮਾਲ, ਦਰਸ਼ਨ ਸਿੰਘ ਭਨੋਹੜ, ਪ੍ਰਭਜੋਤ ਸਿੰਘ ਤਲਵੰਡੀ, ਮਨਜੀਤ ਸਿੰਘ ਆਦਿ ਹਾਜ਼ਰ ਸਨ।
400 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ
NEXT STORY