ਲੁਧਿਆਣਾ (ਵਿੱਕੀ)– ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ. ਡੀ. ਵਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾਵਾਂ ਤੇ ਵਰਕਰਾਂ ’ਚ ਭਾਰੀ ਰੋਸ ਹੈ, ਜਿਸ ਕਾਰਨ ਹੁਣ ਪੰਜਾਬ ਭਰ ਦੇ ਸਾਰੇ ਮੰਤਰੀ, ਵਿਧਾਇਕ, ਵਰਕਰਾਂ ਤੇ ਹੋਰ ਨੇਤਾ ਇਸ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਮੋਹਾਲੀ ’ਚ ਰੋਸ ਪ੍ਰਦਰਸ਼ਨ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਉੱਤਰੀ ਤੋਂ ਆਦਮੀ ਪਾਰਟੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਹਲਕਾ ਸੈਂਟਰਲ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਹਲਕਾ ਦੱਖਣੀ ਤੋਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਰਾਸਰ ਗੈਰ-ਕਾਨੂੰਨੀ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਰਟੀ ਜਿਥੇ ਸੁਪਰੀਮ ਕੋਰਟ ਦੀ ਸ਼ਰਨ ’ਚ ਜਾਵੇਗੀ, ਉਥੇ ਇਸ ਗ੍ਰਿਫ਼ਤਾਰੀ ਦੇ ਖ਼ਿਲਾਫ਼ ਹਰ ਤਰ੍ਹਾਂ ਨਾਲ ਅਾਵਾਜ਼ ਚੁੱਕੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਗ੍ਰਿਫ਼ਤਾਰੀ ਸਿਰਫ਼ ਤੇ ਸਿਰਫ਼ ਸਿਆਸੀ ਖੁੰਦਕ ਹੈ। ਸਾਰੇ ਵਿਧਾਇਕਾਂ ਨੇ ਦੱਸਿਆ ਕਿ ਅੱਜ ਪਾਰਟੀ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀ, ਵਿਧਾਇਕ, ਵਰਕਰ ਤੇ ਨੇਤਾ ਵੱਡੀ ਗਿਣਤੀ ’ਚ ਮੋਹਾਲੀ ਇਕੱਠੇ ਹੋ ਕੇ ਇਸ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਅਰਵਿੰਦ ਕੇਜਰੀਵਾਲ ਦੇ ਹੱਕ ’ਚ ਅਾਵਾਜ਼ ਬੁਲੰਦ ਕਰਨਗੇ।
ਇਹ ਖ਼ਬਰ ਵੀ ਪੜ੍ਹੋ : ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ‘INDIA’ ਗਠਜੋੜ ਦੀਆਂ ਪਾਰਟੀਆਂ ’ਚ ਗੁੱਸਾ ਤੇ ਤਿੱਖੀ ਪ੍ਰਤੀਕਿਰਿਆ
ਉਨ੍ਹਾਂ ਕਿਹਾ ਕਿ ਪਾਰਟੀ ਦੀ ਅਾਵਾਜ਼ ਨੂੰ ਇਸ ਤਰ੍ਹਾਂ ਨਹੀਂ ਦਬਾਇਆ ਜਾ ਸਕਦਾ ਕਿਉਂਕਿ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਕੌਣ ਆਮ ਲੋਕਾਂ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਾਜ਼ਾਦੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਉਨ੍ਹਾਂ ਨੇਤਾਵਾਂ ’ਚੋਂ ਇਕ ਹੈ, ਜਿਨ੍ਹਾਂ ਨੇ ਗਰੀਬਾਂ ਤੇ ਦਿੱਲੀ ਦੇ ਲੋਕਾਂ ਲਈ ਕੰਮ ਕੀਤਾ। ਉਨ੍ਹਾਂ ਨੇ ਭ੍ਰਿਸ਼ਟਾਚਾਰ ਖ਼ਤਮ ਕੀਤਾ।
ਬੀ. ਜੇ. ਪੀ. ਇਸ ਗੱਲ ਨੂੰ ਹਜ਼ਮ ਨਹੀਂ ਕਰ ਸਕੀ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਵਾ ਸਕਦੇ ਹਨ ਪਰ ਉਨ੍ਹਾਂ ਦੇ ਵਿਚਾਰਾਂ ਨੂੰ ਨਹੀਂ, ਭਾਜਪਾ ਨੂੰ ਇਸ ਦੇ ਲਈ ਭੁਗਤਾਨ ਕਰਨਾ ਪਵੇਗਾ। ਉਨ੍ਹਾਂ ਵਲੋਂ ਕੀਤੀ ਗਈ ਇਹ ਕਾਰਵਾਈ ਨਿੰਦਣਯੋਗ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਕੇ ਸੰਵਿਧਾਨ ਦੀਆਂ ਧੱਜੀਆਂ ਉਡਾ ਦਿੱਤੀਆਂ ਗਈਆਂ : ਦੀਪਕ ਬਾਲੀ
NEXT STORY