ਨਾਭਾ (ਰਾਹੁਲ) : ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਰਿਆਸਤੀ ਸ਼ਹਿਰ ਨਾਭਾ ਵਿਖੇ ਨਾਭਾ ਰੇਲਵੇ ਟਰੈਕ 'ਤੇ ਬੀਬੀਆਂ ਵੱਲੋਂ ਮੋਰਚਾ ਸੰਭਾਲਿਆ ਗਿਆ ਹੈ। ਬੀਬੀਆਂ ਵੱਲੋਂ ਰੇਲਵੇ ਟਰੈਕ ਨੂੰ ਪੂਰੀ ਤਰ੍ਹਾਂ ਜਾਮ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਬੀਆਂ ਨੇ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਅਸੀਂ ਕਿਸਾਨ ਵੀਰਾਂ ਦੇ ਨਾਲ ਸੰਘਰਸ਼ ਕਰਦੀਆਂ ਰਹਾਂਗੀਆਂ।
ਇਹ ਵੀ ਪੜ੍ਹੋ : ਕਿਸਾਨਾਂ ਨੇ ਸ਼ੁਰੂ ਕੀਤਾ 'ਭਾਰਤ ਬੰਦ' ਅੰਦੋਲਨ, ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ
ਬੀਬੀਆਂ ਰੇਲਵੇ ਟਰੈਕ 'ਤੇ ਸਵੇਰੇ 6 ਵਜੇ ਹੀ ਬੈਠ ਗਈਆਂ ਸਨ ਅਤੇ ਸ਼ਾਮ ਨੂੰ 4 ਵਜੇ ਤੱਕ ਇਹ ਸੰਘਰਸ਼ ਇੰਝ ਹੀ ਜਾਰੀ ਰਹੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੁੰਗਾ ਨੇ ਕਿਹਾ ਕਿ ਭਾਰਤ ਬੰਦ ਦੇ ਸੱਦੇ ਦੌਰਾਨ ਚੱਪੇ-ਚੱਪੇ ਤੋਂ ਸੜਕਾਂ ਰੋਕੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਾਭਾ 'ਚ ਕਕਰਾਲਾ ਪਿੰਡ ਤੋਂ ਬੱਸ ਅੱਡੇ ਵਾਲੀ ਸੜਕ ਬੰਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਭਾਰਤ ਬੰਦ : 'ਟਾਂਡਾ' 'ਚ ਕਈ ਥਾਵਾਂ 'ਤੇ ਹਾਈਵੇਅ ਜਾਮ, ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਲਾਏ ਨਾਅਰੇ (ਤਸਵੀਰਾਂ)
ਉਨ੍ਹਾਂ ਦੱਸਿਆ ਕਿ ਕਕਰਾਲਾ ਪਿੰਡ 'ਚ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵੱਲੋਂ ਧਰਨਾ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਬੰਦ ਦੌਰਾਨ ਲੋਕਾਂ ਨੇ ਕਾਲੇ ਕਾਨੂੰਨ ਪਾਸ ਕਰਨ ਵਾਲੀ ਮੋਦੀ ਸਰਕਾਰ ਖ਼ਿਲਾਫ਼ ਵੱਡੀ ਗਿਣਤੀ 'ਚ ਆਵਾਜ਼ ਬੁਲੰਦ ਕੀਤੀ ਹੈ।
ਇਹ ਵੀ ਪੜ੍ਹੋ : ਖੰਨਾ 'ਚ ਕਿਸਾਨਾਂ ਵੱਲੋਂ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ, ਦੋਰਾਹਾ 'ਚ 13 ਥਾਵਾਂ 'ਤੇ ਲਾਏ ਧਰਨੇ (ਤਸਵੀਰਾਂ)
ਹਰਮੇਲ ਸਿੰਘ ਤੁੰਗਾ ਨੇ ਕਿਹਾ ਕਿ ਅੱਜ ਦੇ ਬੰਦ ਦੇ ਸੱਦੇ ਨੂੰ ਦੇਖ ਕੇ ਮੋਦੀ ਸਰਕਾਰ ਨੂੰ ਇਹ ਪਤਾ ਲੱਗ ਜਾਵੇਗਾ ਕਿ ਕਾਲੇ ਕਾਨੂੰਨਾਂ ਖ਼ਿਲਾਫ਼ ਲੋਕਾਂ 'ਚ ਕਿੰਨਾ ਜ਼ਿਆਦਾ ਰੋਹ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਖੰਨਾ 'ਚ ਕਿਸਾਨਾਂ ਵੱਲੋਂ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ, ਦੋਰਾਹਾ 'ਚ 13 ਥਾਵਾਂ 'ਤੇ ਲਾਏ ਧਰਨੇ (ਤਸਵੀਰਾਂ)
NEXT STORY