ਅੰਮ੍ਰਿਤਸਰ : ਐੱਸ.ਜੀ.ਪੀ.ਸੀ. ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ 'ਤੇ 3 ਰੋਸ ਮਾਰਚ ਕੱਲ੍ਹ ਯਾਨੀ 7 ਅਕਤੂਬਰ ਨੂੰ ਕੱਢੇ ਜਾ ਰਹੇ ਹਨ। ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਵਿਰੁੱਧ ਐੱਸ.ਜੀ.ਪੀ.ਸੀ. ਅਤੇ ਅਕਾਲੀ ਦਲ ਵੱਲੋਂ ਇਹ ਰੋਸ ਮਾਰਚ ਕੱਢੇ ਜਾ ਰਹੇ ਹਨ। ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਮਾਰਚ ਦੀ ਅਗਵਾਈ ਸੁਖਬੀਰ ਬਾਦਲ ਕਰਨਗੇ। ਦੂਜਾ ਮਾਰਚ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਹੋਵੇਗਾ, ਜਿਸ ਦੀ ਅਗਵਾਈ ਚੰਦੂਮਾਜਰਾ ਅਤੇ ਚੀਮਾ ਕਰਨਗੇ ਤੇ ਤੀਜਾ ਸ਼ੰਭੂ ਬਾਰਡਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ (ਹਰਿਆਣਾ ਮੈਂਬਰਾਂ ਲਈ) ਤੱਕ ਹੋਵੇਗਾ।
ਇਹ ਵੀ ਪੜ੍ਹੋ : ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ’ਚ SSP ਮਾਨਸਾ ਨੂੰ ਕੀਤਾ ਜਾਵੇ ਸਸਪੈਂਡ : ਬੀਰ ਦਵਿੰਦਰ
ਉਕਤ ਰੋਸ ਮਾਰਚ ਦੇ ਸਬੰਧ ਵਿੱਚ ਖੇਤਰਾਂ ਦੇ ਵੇਰਵੇ ਅਤੇ ਰੂਟ ਪਲਾਨ ਸਾਂਝਾ ਕੀਤਾ ਗਿਆ ਹੈ, ਜਿਸ ਦੀ ਸੂਚੀ ਇਸ ਪ੍ਰਕਾਰ ਹੈ-
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਨੌਜਵਾਨਾਂ ਨੂੰ ‘ਆਪ’ ਸਰਕਾਰ ਦਾ ਵੱਡਾ ਤੋਹਫ਼ਾ, ਅਮਰੀਕਾ ’ਚ ਅਗਵਾ ਕੀਤੇ ਪੰਜਾਬੀ ਪਰਿਵਾਰ ਦਾ ਕਤਲ, ਪੜ੍ਹੋ Top 10
NEXT STORY