ਜਲੰਧਰ (ਪਾਲੀ)- ਜਲੰਧਰ ਦੇ ਨਕੋਦਰ ਸ਼ਹਿਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜਲੰਧਰ ਹਲਕੇ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦਾ ਉਨ੍ਹਾਂ ਦੇ ਨਕੋਦਰ ਦੇ ਦੌਰੇ ਦੌਰਾਨ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ।

ਰਿੰਕੂ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਉਪਰੰਤ ਜਦੋਂ ਬਾਬਾ ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨੂੰ ਫੁੱਲ ਭੇਂਟ ਕਰਨ ਲੱਗੇ ਤਾਂ ਇਸ ਦੌਰਾਨ ਕਿਸਾਨਾਂ ਨੇ ਉਨ੍ਹਾਂ ਦਾ ਕਾਫ਼ਲਾ ਘੇਰ ਕੇ ਭਾਜਪਾ ਵਿਰੋਧੀ ਨਾਅਰੇ ਲਗਾਏ ਗਏ, ਉੱਥੇ ਹੀ ਰਿੰਕੂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਭਾਜਪਾ ਤੇ ਨਰਿੰਦਰ ਮੋਦੀ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਸਥਿਤੀ ਤਣਾਅਪੂਰਨ ਹੋਣ ਕਾਰਨ ਪੁਲਸ ਨੂੰ ਆ ਕੇ ਬਚ-ਬਚਾਅ ਕਰਨਾ ਪਿਆ, ਨਹੀਂ ਤਾਂ ਹਾਲਾਤ ਖ਼ਰਾਬ ਹੋ ਸਕਦੇ ਸਨ।

ਇਸ ਦੌਰਾਨ ਸੁਸ਼ੀਲ ਰਿੰਕੂ ਨੇ ਕਿਹਾ ਕਿ ਉਹ ਤਾਂ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਲਈ ਨਿਕਲੇ ਸਨ। ਜੇਕਰ ਉਹ ਸਿਆਸੀ ਦੌਰੇ 'ਤੇ ਨਿਕਲੇ ਹੋਣ ਤਾਂ ਕਿਸਾਨ ਉਨ੍ਹਾਂ ਬਾਰੇ ਬੋਲ ਸਕਦੇ ਹਨ, ਪਰ ਅੱਜ ਤਾਂ ਉਹ ਧਾਰਮਿਕ ਦੌਰੇ 'ਤੇ ਨਿਕਲੇ ਸਨ, ਇਸ ਮੌਕੇ ਤਾਂ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਸਲੂਕ ਨਹੀਂ ਹੋਣਾ ਚਾਹੀਦਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇਕ ਵਾਰ ਫਿਰ ਕੰਬ ਗਈ ਧਰਤੀ ! ਪੰਜਾਬ ਤੇ ਹਰਿਆਣਾ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ
NEXT STORY