ਸੰਗਰੂਰ: ਅੱਜ ਪੰਜਾਬ ਭਰ ਤੋਂ ਮੌਜੂਦਾ ਤੇ ਸੇਵਾਮੁਕਤ ਸਰਕਾਰੀ ਮੁਲਾਜ਼ਮ ਸੰਗਰੂਰ 'ਚ ਇਕੱਠੇ ਹੋਏ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੋਂ ਇਲਾਵਾ ਹੋਰ ਮੰਗਾਂ ਪ੍ਰਵਾਨਿਤ ਕਰਨ ਦੀ ਮੰਗ ਕੀਤੀ।
ਮੁਲਾਜ਼ਮਾਂ ਵੱਲੋਂ ਪਹਿਲਾਂ ਇਕ ਵਿਸ਼ਾਲ ਰੈਲੀ ਕੀਤੀ ਗਈ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਇਕੱਠ ਹੋਇਆ। ਇਸ ਮਗਰੋਂ ਉਨ੍ਹਾਂ ਵੱਲੋਂ ਨੈਸ਼ਨਲ ਹਾਈਵੇਅ 'ਤੇ ਚੱਕਾ ਜਾਮ ਕਰ ਦਿੱਤਾ ਗਿਆ। ਇਸ ਦੌਰਾਨ ਹਾਈਵੇਅ 'ਤੇ ਗੱਡੀਆਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ।
ਗਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਢੀਂਡਸਾ ਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦਾਸ
NEXT STORY