Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    4:46:18 PM

  • free visa to indians

    Good News ; ਭਾਰਤੀਆਂ ਨੂੰ Free Visa ਦੇ ਰਿਹਾ ਇਹ...

  • punjab govt action

    ਵੱਡੀ ਕਾਰਵਾਈ : ਲਹਿੰਦੇ ਪੰਜਾਬ ਨੇ 140,000 ਤੋਂ...

  • shots fired in jalandhar

    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ...

  • us midterm elections

    ਹਾਰ ਜਾਣਗੇ ਟਰੰਪ ! ਚੋਣਾਂ 'ਚ ਜਿੱਤ ਦੀ ਸਿਰਫ਼ 35...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • 20 ਫ਼ਰਵਰੀ ਨੂੰ ਪੰਜਾਬ ਦਾ ਨੈਸ਼ਨਲ ਹਾਈਵੇਅ ਕੀਤਾ ਜਾਵੇਗਾ ਜਾਮ! 'ਆਪ' ਸਰਕਾਰ ਵਿਰੁੱਧ ਫੁੱਟਿਆ ਲੋਕਾਂ ਦਾ ਗੁੱਸਾ

PUNJAB News Punjabi(ਪੰਜਾਬ)

20 ਫ਼ਰਵਰੀ ਨੂੰ ਪੰਜਾਬ ਦਾ ਨੈਸ਼ਨਲ ਹਾਈਵੇਅ ਕੀਤਾ ਜਾਵੇਗਾ ਜਾਮ! 'ਆਪ' ਸਰਕਾਰ ਵਿਰੁੱਧ ਫੁੱਟਿਆ ਲੋਕਾਂ ਦਾ ਗੁੱਸਾ

  • Edited By Anmol Tagra,
  • Updated: 09 Feb, 2026 06:32 PM
Sangrur-Barnala
protest on national highway of punjab
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਲਕਸ਼ਦੀਪ): ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 'ਬਦਲਾਅ' ਦੇ ਨਾਮ ਹੇਠ ਕੀਤੇ ਜਾ ਰਹੇ ਖੋਖਲੇ ਦਾਅਵਿਆਂ ਦੀ ਫੂਕ ਕੱਢਦਿਆਂ ਅੱਜ ਮਹਿਲ ਕਲਾਂ ਇਲਾਕੇ ਦੀਆਂ ਸਮੂਹ ਜਨਤਕ ਜਥੇਬੰਦੀਆਂ ਅਤੇ ਸੂਝਵਾਨ ਲੋਕਾਂ ਨੇ ਸਿਹਤ ਸਹੂਲਤਾਂ ਦੇ ਮਾੜੇ ਹਾਲ ਵਿਰੁੱਧ ਸਰਕਾਰੀ ਹਸਪਤਾਲ ਅੱਗੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਸਿਰਫ ਇਕ ਰੋਸ ਨਹੀਂ, ਸਗੋਂ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ ਇਕ ਲੋਕ-ਲਹਿਰ ਵਜੋਂ ਉੱਭਰਿਆ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਦੇ ਚਿੱਠੇ ਖੋਲ੍ਹੇ।

PunjabKesari

ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦਕ ਆਗੂਆਂ ਹਰਜੀਤ ਸਿੰਘ ਖ਼ਿਆਲੀ, ਬਲਦੇਵ ਸਿੰਘ ਸਹਿਜੜਾ ਅਤੇ ਕਿਸਾਨੀ ਸੰਘਰਸ਼ਾਂ ਦੇ ਮੋਹਰੀ ਜਗਰਾਜ ਸਿੰਘ ਹਰਦਾਸਪੁਰਾ ਤੇ ਬਲਵਿੰਦਰ ਸਿੰਘ ਬਿੰਦੂ (ਸਿੱਧੂਪੁਰ) ਨੇ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਜਿਹੜੀ ਸਰਕਾਰ ਸਿਹਤ ਅਤੇ ਸਿੱਖਿਆ ਦੇ ਮਾਡਲ ਨੂੰ ਦੁਨੀਆ ਭਰ ਵਿਚ ਵੇਚ ਰਹੀ ਹੈ, ਉਸ ਦੀ ਅਸਲੀਅਤ ਮਹਿਲ ਕਲਾਂ ਦੇ ਇਸ ਸਫੇਦ ਹਾਥੀ ਬਣ ਚੁੱਕੇ ਹਸਪਤਾਲ ਤੋਂ ਸਾਫ ਦਿਖਦੀ ਹੈ। ਉਨ੍ਹਾਂ ਕਿਹਾ ਕਿ ਗਰੀਬ ਮਰੀਜ਼ ਡਾਕਟਰਾਂ ਦੀ ਉਡੀਕ ਵਿਚ ਹਸਪਤਾਲਾਂ ਦੀਆਂ ਬਰੂਹਾਂ 'ਤੇ ਦਮ ਤੋੜ ਰਹੇ ਹਨ। ਇੱਥੇ ਹਸਪਤਾਲ ਸਿਰਫ ਇਮਾਰਤਾਂ ਬਣ ਕੇ ਰਹਿ ਗਏ ਹਨ, ਜਿੱਥੇ ਨਾ ਤਾਂ ਲੋੜੀਂਦੇ ਮਾਹਿਰ ਡਾਕਟਰ ਹਨ ਅਤੇ ਨਾ ਹੀ ਟੈਸਟਾਂ ਲਈ ਮਸ਼ੀਨਾਂ। ਇਸ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਸਥਾਨਕ ਵਿਧਾਇਕਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਵੋਟਾਂ ਵੇਲੇ ਵੱਡੇ-ਵੱਡੇ ਵਾਅਦੇ ਕਰਕੇ ਵਿਧਾਨ ਸਭਾ ਦੀਆਂ ਕੁਰਸੀਆਂ ਤੱਕ ਪਹੁੰਚਣ ਵਾਲੇ ਇਹ ਆਗੂ ਅੱਜ ਲੋਕਾਂ ਦੇ ਦੁੱਖ-ਦਰਦ ਸੁਣਨ ਦੀ ਬਜਾਏ ਚੰਡੀਗੜ੍ਹ ਦੇ ਏਅਰ-ਕੰਡੀਸ਼ਨਡ ਕਮਰਿਆਂ ਵਿਚ ਬੈਠੇ ਹੋਏ ਹਨ। ਉਨ੍ਹਾਂ ਸਵਾਲ ਕੀਤਾ ਕਿ ਜਿਸ ਹਲਕੇ ਨੇ ਸਰਕਾਰ ਨੂੰ ਐਨਾ ਵੱਡਾ ਫਤਵਾ ਦਿੱਤਾ, ਉਸ ਨੂੰ ਅੱਜ ਮੁੱਢਲੀਆਂ ਸਿਹਤ ਸਹੂਲਤਾਂ ਲਈ ਵੀ ਸੜਕਾਂ 'ਤੇ ਕਿਉਂ ਰੁਲਣਾ ਪੈ ਰਿਹਾ ਹੈ ।

ਇਸ ਮੌਕੇ ਵੱਖ ਵੱਖ ਜਥੇਬੰਦੀਆਂ ਨੇ ਇੱਕਸੁਰ ਹੁੰਦਿਆਂ ਮੰਗ ਕੀਤੀ ਕਿ ਮਹਿਲ ਕਲਾਂ ਹਸਪਤਾਲ ਨੂੰ ਤੁਰੰਤ 'ਸਬ-ਡਵੀਜ਼ਨ ਪੱਧਰ' ਦੇ ਸਿਵਲ ਹਸਪਤਾਲ ਦਾ ਦਰਜਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਬੱਚਿਆਂ ਅਤੇ ਔਰਤਾਂ ਦੇ ਮਾਹਿਰ ਡਾਕਟਰਾਂ ਦੀ ਘਾਟ ਕਾਰਨ ਆਮ ਲੋਕਾਂ ਨੂੰ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਵਿਚ ਲੁੱਟੇ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਗਈ ਕਿ ਜੇਕਰ ਆਉਣ ਵਾਲੇ ਕੁਝ ਦਿਨਾਂ ਵਿਚ ਡਾਕਟਰਾਂ ਦੀ ਤਾਇਨਾਤੀ ਨਾ ਕੀਤੀ ਗਈ ਅਤੇ ਸਿਹਤ ਸੇਵਾਵਾਂ ਵਿਚ ਸੁਧਾਰ ਨਾ ਹੋਇਆ, ਤਾਂ 20 ਫਰਵਰੀ ਨੂੰ ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਅਜਿਹਾ ਇਤਿਹਾਸਕ ਚੱਕਾ ਜਾਮ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਪ੍ਰਦਰਸ਼ਨ ਦੇ ਅੰਤ ਵਿਚ ਤਹਿਸੀਲ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੂੰ ਮੰਗ ਪੱਤਰ ਸੌਂਪਦਿਆਂ ਲੋਕਾਂ ਨੇ ਨਾਅਰੇਬਾਜ਼ੀ ਕਰਕੇ ਅਸਮਾਨ ਗੂੰਜਣ ਲਾ ਦਿੱਤਾ। ਇਸ ਮੌਕੇ ਪਰਮਜੀਤ ਸਿੰਘ ਪੰਮਾ, ਕਲੱਟਰ ਸਿੰਘ ਪੰਡੋਰੀ, ਬਲਵੀਰ ਸਿੰਘ ਮਹਿਲ ਖ਼ੁਰਦ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਸਮਾਜ ਸੇਵੀ ਹਾਜ਼ਰ ਸਨ। ਖਾਸ ਤੌਰ 'ਤੇ ਇਸਤਰੀ ਆਗੂਆਂ ਸ਼ਿੰਦਰ ਕੌਰ, ਪਰਮਜੀਤ ਕੌਰ ਅਤੇ ਸਾਥੀ ਬੀਬੀਆਂ ਨੇ ਵੱਡੀ ਸ਼ਮੂਲੀਅਤ ਕਰਕੇ ਇਹ ਸਾਬਤ ਕਰ ਦਿੱਤਾ ਕਿ ਹੁਣ ਇਲਾਕੇ ਦੀਆਂ ਔਰਤਾਂ ਵੀ ਆਪਣੇ ਹੱਕਾਂ ਅਤੇ ਬੱਚਿਆਂ ਦੀ ਸਿਹਤ ਲਈ ਸਰਕਾਰ ਦੇ ਲਾਰਿਆਂ ਵਿਰੁੱਧ ਮੈਦਾਨ ਵਿੱਚ ਨਿੱਤਰ ਆਈਆਂ ਹਨ।


 

  • Punjab
  • National Highway
  • AAP Government
  • Punjab Government

ਸ਼ਰਮਸਾਰ ਪੰਜਾਬ! 2 ਗ੍ਰੰਥੀ ਸਿੰਘਾਂ ਦੀਆਂ ਧੀਆਂ ਨਾਲ ਕੀਤਾ 'ਗੰਦਾ ਕੰਮ', ਵੀਡੀਓ ਬਣਾ ਕੇ...

NEXT STORY

Stories You May Like

  • sacrilege case nihang organizations
    ਬੇਅਦਬੀ ਮਾਮਲੇ 'ਚ ਨਿਹੰਗ ਸਿੰਘ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ, ਜਾਮ ਕੀਤਾ ਹਾਈਵੇਅ
  • desecration of sacred forms of sri guru granth sahib ji in canada
    ਕੈਨੇਡਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ’ਤੇ ਸਪੇਨ ਦੀਆਂ ਸੰਗਤਾਂ ਦਾ ਫੁੱਟਿਆ ਗੁੱਸਾ
  • blackout in jalandhar  lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ ਫਿਰ...
  • big news regarding new 10 and 20 notes
    10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
  • punjab one accused arrested with 20 kg heroin
    ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਸੂਬੇ ਭਰ 'ਚ ਕਰਦਾ ਸੀ ਸਪਲਾਈ
  • sa 20  marsh joins sunrisers
    ਐੱਸ. ਏ.-20 : ਮਾਰਸ਼ ਸਨਰਾਈਜ਼ਰਜ਼ ਨਾਲ ਜੁੜਿਆ
  • contract workers of punjab roadways protest
    ਪੰਜਾਬ ਰੋਡਵੇਜ਼, ਪਨਬੱਸ ਤੇ PRTC ਦੇ ਕੰਟਰੈਕਟ ਵਰਕਰਾਂ ਨੇ ਬੱਸਾਂ ਦਾ ਰੱਖਿਆ ਚੱਕਾ ਜਾਮ
  • highway jammed in punjab
    ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
Trending
Ek Nazar
the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in jalandhar bullets fired at house car windows smashed
      ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
    • army man  leave  punjab police
      ਛੁੱਟੀ ਤੋਂ ਪਰਤੇ ਆਰਮੀ ਜਵਾਨ ਦੀ ਕਰਤੂਤ ਨੇ ਉਡਾਏ ਹੋਸ਼, ਦਰਜ ਹੋ ਗਿਆ ਮਾਮਲਾ
    • manpreet ayali raised the issue of equal representation in the rajya sabha
      ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ
    • shameful incident in punjab
      ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ
    • punjab vidhan sabha session
      ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ...
    • punjab a lone woman confronted half a dozen men in the middle of the night
      ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ...
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • toll plaza  toll employee  car
      ਪੰਜਾਬ : ਟੋਲ ਪਲਾਜ਼ਾ ਨੇੜੇ ਵੱਡਾ ਹਾਦਸਾ, ਹਾਦਸੇ ਵਾਲੀ ਕਾਰ ਦੀ ਜਾਂਚ ਤੋਂ ਬਾਅਦ...
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +