ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਸ਼ੈਰੀ, ਕੁਲਦੀਪ) - ਸਰਕਾਰ ਵੱਲੋਂ ਬਣਾਏ ਜਾ ਰਹੇ ਕਾਲੇ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ 62 ਜੱਥੇਬੰਦੀਆਂ ਦੇ ਜੁਆਇੰਟ ਫਰੰਟ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਦੇ ਤਹਿਤ ਬਰਨਾਲਾ ਵਿਚ ਆਯੋਜਿਤ ਕੀਤੀ ਜਾਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦਾ ਜੱਥਾ ਜ਼ਿਲਾ ਫਿਰੋਜ਼ਪੁਰ ਦੇ ਪਿੰਡ ਮਹਿਮਾ ਤੋਂ ਰੋਸ ਪ੍ਰਦਰਸ਼ਨ ਕੀਤਾ। ਇਸ ਦੀ ਅਗਵਾਈ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਮਹਿਮਾ ਵੱਲੋਂ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਚੋਣ ਦੇ ਦੌਰਾਨ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਵੋਟਾਂ ਲੈਣ ਵਾਲੀ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਦਿਆਂ ਨੂੰ ਸੱਤਾ ਵਿਚ ਆਉਣ ਤੋਂ ਬਾਅਦ ਪੂਰਾ ਨਹੀਂ ਕਰ ਰਹੀ ਅਤੇ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰਨ, ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਤੇ ਸਮਾਰਟ ਫੋਨ ਦੇਣ ਦੇ ਸਾਰੇ ਵਾਦਿਆਂ ਤੋਂ ਭੱਜ ਗਈ ਹੈ। ਗੁਰਮੀਤ ਸਿੰਘ ਮਹਿਮਾ, ਅਵਤਾਰ ਸਿੰਘ ਮਹਿਮਾ ਨੇ ਮੋਦੀ ਸਰਕਾਰ ਦੀ ਵਿਰੋਧਤਾ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕੰਪਨੀਆਂ ਨੂੰ ਦੇਣ ਸਬੰਧੀ ਕੇਂਦਰ ਸਰਕਾਰ ਵੱਲੋਂ ਲਿਆਂਦਾ ਜਾ ਰਿਹਾ ਬਿੱਲ ਪੂਰੀ ਤਰ੍ਹਾਂ ਕਿਸਾਨ ਤੇ ਲੋਕ ਵਿਰੋਧੀ ਹੈ। ਕੇਂਦਰ ਤੇ ਪੰਜਾਬ ਸਰਕਾਰ ਕਿਸਾਨ ਅਤੇ ਕਿਸਾਨੀ ਨੂੰ ਪ੍ਰਫੁਲਿਤ ਕਰਨ ਦੇ ਲਈ ਕਨੂੰਨ ਬਣਾਵੇ ਅਤੇ ਪਾਸ ਕਰੇ, ਕਾਲੇ ਕਾਨੂੰਨ ਤੁਰੰਤ ਵਾਪਸ ਲਵੇ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਚੋਣਾਂ ਦੇ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣ।
ਕਸਬਾ ਖਾਲੜਾ ਵਿਖੇ ਇੰਟਰਲੌਕਿੰਗ ਟਾਈਲਾ ਨਾਲ ਗਲੀਆਂ ਬਣਾਉਣ ਦੇ ਕੰਮ ਦੀ ਹੋਈ ਸ਼ੁਰੂਆਤ : ਡਿਪਟੀ ਖਾਲੜਾ
NEXT STORY