ਲੁਧਿਆਣਾ (ਗੁਪਤਾ)- ਪੂਰਵਾਂਚਲ ਮੋਰਚੇ ਦੇ ਚੇਅਰਮੈਨ ਟੀ. ਆਰ. ਮਿਸ਼ਰਾ, ਪੂਰਵਾਂਚਲ ਵਿੰਗ ਦੇ ਪ੍ਰਧਾਨ ਰਾਜੇਸ਼ ਮਿਸ਼ਰਾ ਅਤੇ ਪੂਰਵਾਂਚਲ ਸਮਾਜ ਦੇ ਹੋਰਨਾਂ ਨੇਤਾਵਾਂ ਨੇ ਕਾਂਗਰਸ ਲੀਡਰਸ਼ਿਪ ਨੂੰ ਚਿਤਾਵਨੀ ਦਿੱਤੀ ਕਿ 2 ਦਿਨ ਦੇ ਅੰਦਰ ਉਹ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਦੇ ਵਿਵਾਦਤ ਬਿਆਨ ਲਈ ਮੁਆਫੀਨਾਮਾ ਪੇਸ਼ ਕਰੇ, ਨਹੀਂ ਤਾਂ ਚੋਣਾਂ ’ਚ ਕਾਂਗਰਸ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਰਾਹੁਲ ਗਾਂਧੀ ਨੂੰ ਚੋਣ ਪ੍ਰਚਾਰ ਲਈ ਪੰਜਾਬ ’ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਰੇਡ ਕਰਨ ਗਈ ਪੁਲਸ ਟੀਮ 'ਤੇ ਤੇਜ਼ਧਾਰ ਹਥਿਆਰਾਂ ਨਾਲ ਹੋਇਆ ਜਾਨਲੇਵਾ ਹਮਲਾ
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਿਸ਼ਰਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਦਾ ਬਿਆਨ ਘਟੀਆ ਸੋਚ ਦਾ ਨਤੀਜਾ ਹੈ, ਜੋ ਭਾਈਚਾਰੇ ਨੂੰ ਤੋੜਨ ਦੀ ਗੱਲ ਕਰ ਰਹੇ ਹਨ। ਵਿਧਾਨ ਸਭਾ ਚੋਣਾਂ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ਨੂੰ ਯਾਦ ਕਰਦਿਆਂ ਮਿਸ਼ਰਾ ਨੇ ਕਿਹਾ ਕਿ ਅਜਿਹੇ ਬਿਆਨਾਂ ਕਾਰਨ ਹੀ ਕਾਂਗਰਸ ਦੀ ਪੰਜਾਬ ’ਚ ਦੁਰਦਸ਼ਾ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਤੋਂ ਮੰਦਭਾਗੀ ਖ਼ਬਰ! ਤੜਕਸਾਰ ਸਕੂਲ ਜਾ ਰਹੇ ਵਿਦਿਆਰਥੀ ਨਾਲ ਰਾਹ 'ਚ ਹੀ ਵਾਪਰ ਗਿਆ ਭਾਣਾ
ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਸੁਖਪਾਲ ਖਹਿਰਾ ਨੂੰ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ। ਇਸ ਬਿਆਨ ਤੋਂ ਸਿਰਫ ਪੱਲਾ ਝਾੜ ਕੇ ਕਾਂਗਰਸ ਬਚ ਨਹੀਂ ਸਕਦੀ, ਪੂਰਵਾਂਚਲੀ ਲੋਕ ਪੰਜਾਬ ’ਚ ਮਿਹਨਤ-ਮਜ਼ਦੂਰੀ ਕਰਨ ਆਉਂਦੇ ਹਨ ਅਤੇ ਪੰਜਾਬ ਦੀ ਤਰੱਕੀ ’ਚ ਆਪਣਾ ਵੱਡਮੁੱਲਾ ਯੋਗਦਾਨ ਪਾ ਰਹੇ ਹਨ। ਉਸੇ ਤਰ੍ਹਾਂ ਪੰਜਾਬੀ ਵੀ ਦੇਸ਼ ਦੇ ਹੋਰਨਾਂ ਹਿੱਸਿਆਂ ’ਚ ਮਿਹਨਤ ਕਰ ਕੇ ਆਪਣਾ ਯੋਗਦਾਨ ਪਾ ਰਹੇ ਹਨ। ਸਮਾਜ ’ਚ ਫੁੱਟ ਪਾਉਣ ਵਾਲੇ ਸੁਖਪਾਲ ਖਹਿਰਾ ਦੇ ਬਿਆਨ ਦੀ ਚੋਣ ਕਮਿਸ਼ਨ ’ਚ ਵੀ ਸ਼ਿਕਾਇਤ ਕੀਤੀ ਜਾਵੇਗੀ ਅਤੇ ਕਾਂਗਰਸ ਦੇ ਪੂਰੇ ਪੰਜਾਬ ’ਚ ਪੁਤਲੇ ਫੂਕੇ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਰੇਡ ਕਰਨ ਗਈ ਪੁਲਸ ਟੀਮ 'ਤੇ ਤੇਜ਼ਧਾਰ ਹਥਿਆਰਾਂ ਨਾਲ ਹੋਇਆ ਜਾਨਲੇਵਾ ਹਮਲਾ
NEXT STORY