ਨੂਰਪੁਰਬੇਦੀ, (ਭੰਡਾਰੀ)- ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਨੂਰਪੁਰਬੇਦੀ ਇਕਾਈ ਦੀ ਬੈਠਕ ਐਸੋਸੀਏਸ਼ਨ ਦੇ ਅਹੁਦੇਦਾਰ ਬਲਦੇਵ ਸਿੰਘ ਭਾਓਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੈਨਸ਼ਨਰਾਂ ਨਾਲ ਸੰਬੰਧਤ ਵੱਖ-ਵੱਖ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਤੇ ਮੰਨੀਆਂ ਹੋਈਆਂ ਮੰਗਾਂ ਦੀ ਅਣਦੇਖੀ ਕਰਨ 'ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਸਰਕਾਰ ਦੀ ਲੋਕਪ੍ਰਿਯਤਾ ਘਟੀ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੀ ਅਕਾਲੀ-ਭਾਜਪਾ ਸਰਕਾਰ ਦੀ ਤਰ੍ਹਾਂ ਮੰਗਾਂ ਸੰਬੰਧੀ ਟਾਲ-ਮਟੋਲ ਦੀ ਨੀਤੀ ਅਪਣਾ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸੰਘਰਸ਼ ਦੇ ਰਾਹ 'ਤੇ ਤੁਰਨ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪੇ-ਕਮਿਸ਼ਨ ਨੂੰ ਸਮਾਂਬੱਧ ਕਰੇ, ਬਕਾਇਆ ਕਿਸ਼ਤਾਂ ਦਾ ਭੁਗਤਾਨ ਕੀਤਾ ਜਾਵੇ, ਜਨਵਰੀ 2017 ਤੋਂ ਡੀ.ਏ. ਦੀ ਕਿਸ਼ਤ ਦਾ ਬਕਾਇਆ ਰਿਲੀਜ਼ ਕੀਤਾ ਜਾਵੇ, ਕੈਸ਼ਲੈੱਸ ਸਕੀਮ ਨੂੰ ਮੁੜ ਚਾਲੂ ਰੱਖਿਆ ਜਾਵੇ, ਮੈਡੀਕਲ ਭੱਤਾ 2 ਹਜ਼ਾਰ ਰੁਪਏ ਕੀਤਾ ਜਾਵੇ। ਉਨ੍ਹਾਂ ਪਿਛਲੀ ਸਰਕਾਰ ਵੱਲੋਂ 3 ਸਾਲ ਸੇਵਾਕਾਲ ਵਾਲੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਾਲੇ ਐਕਟ ਦੀ ਹਮਾਇਤ ਕੀਤੀ ਤੇ ਮੌਜੂਦਾ ਸਰਕਾਰ ਦੀ ਉਕਤ ਐਕਟ ਨੂੰ ਸੋਧ ਕੇ 10 ਸਾਲਾ ਸਮਾਂ ਸੀਮਾ ਕਰਨ ਦੀ ਨਿਖੇਧੀ ਕੀਤੀ। ਇਸ ਦੌਰਾਨ ਸੰਤੋਖ ਸਿੰਘ ਸਰਾਂ, ਦੀਵਾਨ ਸਿੰਘ, ਦੇਵਰਾਜ, ਰਾਮ ਸਿੰਘ, ਅਸ਼ੋਕ ਕੁਮਾਰ, ਸ਼ਿੰਗਾਰਾ ਸਿੰਘ, ਮੋਹਣ ਸਿੰਘ ਭੈਣੀ, ਰਾਮ ਸ਼ਾਹ, ਮਲਕੀਤ ਸਿੰਘ, ਰਾਜ ਕੁਮਾਰ ਆਜ਼ਮਪੁਰ, ਬਲਦੇਵ ਸਿੰਘ, ਅਨੇਕ ਸਿੰਘ ਸੰਧੂ, ਦਰਸ਼ਨ ਕੁਮਾਰ, ਵੇਦ ਪ੍ਰਕਾਸ਼, ਬਲਵੀਰ ਚੰਦ, ਮੋਹਣ ਸਿੰਘ ਨੋਧੇਮਾਜਰਾ, ਹਰਦੇਵ ਸਿੰਘ, ਤਰਸੇਮ ਸਿੰਘ, ਕੁਲਦੀਪ ਸਿੰਘ ਆਦਿ ਐਸੋਸੀਏਸ਼ਨ ਦੇ ਮੈਂਬਰ ਤੇ ਅਹੁਦੇਦਾਰ ਹਾਜ਼ਰ ਸਨ।
ਪਾਵਰਕਾਮ ਮੁਲਾਜ਼ਮਾਂ ਵੱਲੋਂ ਕਾਲੇ ਬਿੱਲੇ ਲਾ ਕੇ ਰੋਸ ਰੈਲੀ
NEXT STORY