ਮੋਹਾਲੀ : ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਹਾਲਾਤ ਉਸ ਵੇਲੇ ਤਣਾਅ ਪੂਰਨ ਬਣ ਗਏ, ਜਦੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਪੁਲਸ ਨਾਲ ਝੜਪ ਹੋ ਗਈ। ਪਹਿਲਾਂ ਤਾਂ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਨਹੀਂ ਰੁਕੇ ਤਾਂ ਪੁਲਸ ਨੇ ਲਾਠੀਚਾਰਜ ਕਰ ਦਿੱਤਾ ਅਤੇ ਉਨ੍ਹਾਂ 'ਤੇ ਪਾਣੀ ਦੀਆਂ ਵਾਛੜਾਂ ਵੀ ਕੀਤੀਆਂ ਗਈਆਂ। ਗੁੱਸੇ 'ਚ ਆਏ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਸ ਦੀਆਂ ਗੱਡੀਆਂ ਵੀ ਭੰਨ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ : PSPCL ਦਾ ਵੱਡਾ ਫ਼ੈਸਲਾ : ਪੂਰੇ ਪੰਜਾਬ 'ਚ 1 ਮਾਰਚ ਤੋਂ ਲੱਗਣਗੇ ਸਮਾਰਟ ਪ੍ਰੀ-ਪੇਡ ਮੀਟਰ
ਜਾਣਕਾਰੀ ਮੁਤਾਬਕ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਚ ਸ਼ਾਮਲ ਕੁੱਝ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਰਿਹਾਇਸ਼ ਵੱਲ ਨੂੰ ਜਾਣਾ ਚਾਹੁੰਦੇ ਸਨ, ਜੋ ਕਿ ਪੁਲਸ ਵੱਲੋਂ ਲਾਈ ਗਈ ਬੈਰੀਕੇਡਿੰਗ ਕੋਲ ਆ ਗਏ। ਜਦੋਂ ਪੁਲਸ ਨੇ ਉਨ੍ਹਾਂ ਨੂੰ ਪਿੱਛੇ ਹਟਾਉਣ ਦੀ ਕੋਸ਼ਿਸ਼ ਕੀਤਾਂ ਤਾਂ ਉਨ੍ਹਾਂ ਨੇ ਪੁਲਸ ਦਾ ਵਿਰੋਧ ਕੀਤਾ।
ਇਹ ਵੀ ਪੜ੍ਹੋ : ਤੁਰਕੀ 'ਚ ਆਏ ਭੂਚਾਲ ਨੇ ਵਧਾਈ 'ਪੰਜਾਬ' ਦੀ ਚਿੰਤਾ, ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਭੂਚਾਲ ਦਾ ਸਭ ਤੋਂ ਵੱਧ ਖ਼ਤਰਾ
ਵੱਡੀ ਗਿਣਤੀ 'ਚ ਪ੍ਰਦਰਸ਼ਨਕਾਰੀ ਬੈਰੀਕੇਡਿੰਗ ਤੋੜ ਕੇ ਅੱਗੇ ਨਿਕਲਣ ਲੱਗੇ ਤਾਂ ਪੁਲਸ ਨੇ ਉਨ੍ਹਾਂ 'ਤੇ ਲਾਠੀਚਾਰਜ ਕਰ ਦਿੱਤਾ। ਦੱਸਣਯੋਗ ਹੈ ਕਿ ਬੀਤੀ 7 ਜਨਵਰੀ ਤੋਂ 'ਕੌਮੀ ਇਨਸਾਫ਼ ਮੋਰਚੇ' ਵੱਲੋਂ ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨਾ ਲਾਇਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਸਾਈਕਲ 'ਤੇ ਨਿਕਲਿਆ ਇਹ ਸ਼ਖ਼ਸ, ਸ਼ੂਗਰ ਦੇ ਮਰੀਜ਼ਾਂ ਨੂੰ ਦੇ ਰਿਹੈ ਖ਼ਾਸ ਸੰਦੇਸ਼
NEXT STORY