ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਾਰਤੀ ਫ਼ੌਜ ’ਚ ਕੰਮ ਕਰਨ ਦਾ ਉਨ੍ਹਾਂ ਨੂੰ ਮਾਣ ਹੈ ਕਿਉਂਕਿ ਉਹ ਦੁਨੀਆ ਦੀ ਸਭ ਤੋਂ ਵਧੀਆ ਫੌਜ ਦਾ ਹਿੱਸਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦਾ 2 ਸਿੱਖ ਪਲਟਨ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਸਨਮਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ 2 ਸਿੱਖ ਪਲਟਨ ਦਾ ਉਹ ਖੁਦ ਹਿੱਸਾ ਰਹੇ ਹਨ ਅਤੇ ਉਨ੍ਹਾਂ ਨੂੰ ਹਮੇਸ਼ਾ ਇਸ ਪਲਟਨ ਦੇ ਜਵਾਨਾਂ ਤੇ ਅਧਿਕਾਰੀਆਂ ਨਾਲ ਮਿਲ ਕੇ ਖੁਸ਼ੀ ਹੁੰਦੀ ਹੈ। 2 ਸਿੱਖ ਪਲਟਨ ਦਾ ਮਾਣਮੱਤਾ ਇਤਿਹਾਸ ਰਿਹਾ ਹੈ, ਜਿਨ੍ਹਾਂ ਨੇ ਵੱਖ-ਵੱਖ ਜੰਗਾਂ ’ਚ ਦੇਸ਼ ਲਈ ਜਿਥੇ ਕੁਰਬਾਨੀਆਂ ਦਿੱਤੀਆਂ, ਉਥੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ’ਚ ਆਪਣਾ ਯੋਗਦਾਨ ਪਾਇਆ। ਮੁੱਖ ਮੰਤਰੀ ਨੇ ਕਿਹਾ ਕਿ 2 ਸਿੱਖ ਪਲਟਨ ਦਾ ਮਕਸਦ ‘ਨਿਸ਼ਚੈ ਕਰ ਆਪਣੀ ਜੀਤ ਕਰੋ’ ਰਿਹਾ ਹੈ। ਇਸ ਮਕਸਦ ਨੇ ਜੀਵਨ ’ਚ ਹਮੇਸ਼ਾ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ ਹੈ ਤਾਂਕਿ ਉਹ ਆਪਣੇ ਦੇਸ਼ਵਾਸੀਆਂ ਦੀ ਪੂਰੀ ਵਫਾਦਾਰੀ ਤੇ ਇਮਾਨਦਾਰੀ ਨਾਲ ਸੇਵਾ ਕਰ ਸਕਨ।
ਇਹ ਵੀ ਪੜ੍ਹੋ : 6ਵੇਂ ਤਨਖਾਹ ਕਮਿਸ਼ਨ ’ਤੇ ਮਜੀਠੀਆ ਨੇ ਘੇਰੀ ਕਾਂਗਰਸ, ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕੀਤੀ ਮੰਗ
ਉਨ੍ਹਾਂ ਕਿਹਾ ਕਿ ਦੇਸ਼ ’ਤੇ ਜਦ-ਜਦ ਵੀ ਸੰਕਟ ਆਇਆ, ਉਦੋਂ ਹੀ 2 ਸਿੱਖ ਪਲਟਨ ਨੇ ਅੱਗੇ ਆ ਕੇ ਆਪਣਾ ਯੋਗਦਾਨ ਦਿੱਤਾ। ਉਨ੍ਹਾਂ ਨੂੰ ਅੱਜ ਵੀ ਇਸ ਪਲਟਨ ’ਚ ਕੰਮ ਕਰਨ ਦੀਆਂ ਪੁਰਾਣੀਆਂ ਯਾਦਾਂ ਯਾਦ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਦ ਉਹ ਫੌਜ ’ਚ ਕੰਮ ਕਰਦੇ ਸਨ ਤਾਂ ਉਸ ਸਮੇਂ ਵੀ ਉਨ੍ਹਾਂ ਦੇ ਦਿਲ ਤੇ ਮਨ ’ਚ ਹਮੇਸ਼ਾ ਦੇਸ਼ ਸੇਵਾ ਦਾ ਜਜ਼ਬਾ ਭਰਿਆ ਰਹਿੰਦਾ ਸੀ। ਹੁਣ ਵੀ ਉਨ੍ਹਾਂ ਦੇ ਮਨ ਤੇ ਦਿਲ ’ਚ ਦੇਸ਼ ਤੇ ਲੋਕਾਂ ਦੀ ਸੇਵਾ ਕਰਨ ਦਾ ਜਜ਼ਬਾ ਕੁੱਟ-ਕੁੱਟ ਕੇ ਭਰਿਆ ਹੋਇਆ ਹੈ।
ਇਹ ਵੀ ਪੜ੍ਹੋ : ਰਾਹੁਲ ਨੇ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਬਾਰੇ ਜਾਣੀ ਮੰਤਰੀਆਂ, ਵਿਧਾਇਕਾਂ, ਸੰਸਦ ਮੈਂਬਰਾਂ ਦੀ ਰਾਏ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਭਗਤ ਕਬੀਰ ਜੀ ਦੇ ਜਨਮ ਦਿਹਾੜੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ
NEXT STORY