ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਡੀ.ਕੇ ਤਿਵਾੜੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ‘ਚ ਜੋ ਕਰਮਚਾਰੀ ਕਾਫੀ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਹਨ, ਉਨ੍ਹਾਂ ਦੀ ਨੌਕਰੀ ਵਿਚ ਸਥਿਰਤਾ ਅਤੇ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਦਿਨੋਂ-ਦਿਨ ਵੱਧਣ ਲੱਗੀ ਚਿੰਤਾ
ਉਨ੍ਹਾਂ ਦੱਸਿਆ ਕਿ ਐਡਵੋਕੇਟ ਜਨਰਲ, ਪੰਜਾਬ ਨਾਲ ਹੋਈ ਗੱਲਬਾਤ ਵਿਚ ਕੱਚੇ ਮੁਲਾਜ਼ਮਾਂ ਨੂੰ ਨਿਯਮਤ ਕਰਨ ਦੀ ਪ੍ਰਕਿਰਿਆ ਦੇ ਪੱਖਾਂ ‘ਤੇ ਵਿਚਾਰ ਹੋਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਨੀਤੀ ਕਰਮਚਾਰੀਆਂ ਲਈ ਲਾਭਕਾਰੀ ਹੋਣ ਦੇ ਨਾਲ-ਨਾਲ ਕਾਨੂੰਨੀ ਤੌਰ 'ਤੇ ਮਜ਼ਬੂਤ ਹੋਵੇ ਤਾਂ ਜੋ ਇਸਦੀ ਲਾਗੂ ਕਰਨ ਦੀ ਪ੍ਰਕਿਰਿਆ ਵਿਚ ਕਿਸੇ ਤਰ੍ਹਾਂ ਦੀ ਅੜਚਣ ਨਾ ਆਵੇ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਇਹ ਕਰਮਚਾਰੀ ਲੰਬੇ ਸਮੇਂ ਤੋਂ ਇਮਾਨਦਾਰੀ ਨਾਲ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਨਾ ਸਾਡੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਅਫ਼ਸਰਾਂ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸੂਬੇ ਦੀ ਜਨਤਾ ਲਈ...
ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਪਾਲਿਸੀ ਦੀ ਪ੍ਰਕਿਰਿਆ ਜਲਦ ਤੋਂ ਜਲਦ ਤਿਆਰ ਕਰਕੇ ਸਰਕਾਰ ਅੱਗੇ ਪੇਸ਼ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਨੂੰ ਨੌਕਰੀ ਦੀ ਸਥਿਰਤਾ ਮਿਲਣ ਨਾਲ ਟਰਾਂਸਪੋਰਟ ਸੇਵਾਵਾਂ ਦੀ ਕੁਸ਼ਲਤਾ ਅਤੇ ਗੁਣਵੱਤਾ ਵਿਚ ਵੀ ਸੁਧਾਰ ਆਵੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਇਸ ਜ਼ਿਲ੍ਹੇ ਦਾ ਡੀ. ਸੀ. ਸਸਪੈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ NRI ਔਰਤ ਨਾਲ ਹੋ ਗਿਆ ਵੱਡਾ ਕਾਂਡ
NEXT STORY