ਪਟਿਆਲਾ/ਰਾਜਪੁਰਾ : ਪੀ. ਆਰ. ਟੀ. ਸੀ. ਦੀ ਬੱਸ ਅਤੇ ਇੰਡੋ ਕੈਨੇਡੀਅਨ ਬੱਸ ਦੀ ਅੱਜ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਲਗਭਗ 15 ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਵਿਚ ਕੁੱਝ ਲੋਕਾਂ ਦੀ ਗੰਭੀਰ ਸੱਟਾਂ ਲੱਗੀਆਂ ਹਨ। ਇਹ ਹਾਦਸਾ ਰਾਜਪੁਰਾ ਦੇ ਗਗਨ ਚੌਂਕ ਨੇੜੇ ਵਾਪਰਿਆ। ਇਸ ਹਾਦਸੇ ਵਿਚ ਪੀ.ਆਰ.ਟੀ.ਸੀ. ਬੱਸ ਦੇ ਡਰਾਈਵਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਪਟਿਆਲਾ ਇਲਾਜ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੁਲਸ ਨੇ ਪੂਰੀ ਤਰ੍ਹਾਂ ਸੀਲ ਕੀਤਾ ਪੰਜਾਬ ਦਾ ਇਹ ਜ਼ਿਲ੍ਹਾ, ਲੱਗ ਗਏ 16 ਨਾਕੇ, ਜਵਾਨਾਂ ਨੇ ਸਾਂਭੇ ਮੋਰਚੇ
ਇਸ ਦੇ ਨਾਲ ਹੀ ਬੱਸ ਦੇ ਕੰਡਕਟਰ ਦੇ ਵੀ ਸੱਟਾਂ ਲੱਗੀਆਂ ਹਨ ਤੇ ਤਿੰਨ ਜ਼ਖ਼ਮੀਆਂ ਨੂੰ ਪੀ.ਜੀ.ਆਈ., 10 ਨੂੰ ਰਜਿੰਦਰਾ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ ਹੈ। ਉਧਰ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਵੀ ਮੌਕੇ 'ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਮੁਤਾਬਕ ਹਾਦਸੇ ਦੇ ਕਾਰਣਾਂ ਦੀਜਾਂਚ ਕੀਤੀ ਜਾ ਰਹੀ ਹੈ। ਜਿਹੜੇ ਲੋਕ ਹਾਦਸੇ ਵਿਚ ਜ਼ਖਮੀ ਹੋਏ ਹਨ, ਉਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਐਕਸ਼ਨ ਮੋਡ ਵਿਚ ਪਾਵਰਕਾਮ, ਅੱਧੀ ਰਾਤ ਨੂੰ ਮਾਰੇ ਛਾਪੇ, ਕੁਨੈਕਸ਼ਨ ਕੱਟ ਠੋਕਿਆ ਜੁਰਮਾਨਾ
ਪੰਜਾਬ 'ਚ ਹੈਰੋਇਨ ਦੀ ਵੱਡੀ ਰਿਕਵਰੀ, 250 ਕਰੋੜ ਦੱਸੀ ਜਾ ਰਹੀ ਕੀਮਤ
NEXT STORY