ਲੁਧਿਆਣਾ (ਮੋਹਿਨੀ) : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੰਟਰੈਕਟਰ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਅੱਜ 23 ਜੂਨ ਨੂੰ ਬੱਸ ਅੱਡੇ ਬੰਦ ਕਰਕੇ ਰੋਸ ਧਰਨਾ ਲਾਇਆ ਜਾਣਾ ਸੀ ਪਰ ਸਰਕਾਰ ਨੇ ਉਨ੍ਹਾਂ ਦੀ ਮੰਗ ਨੂੰ ਸ਼ਾਮ ਤੱਕ ਪੂਰੀ ਹੋਣ ਦਾ ਭਰੋਸਾ ਦੁਆਇਆ ਹੈ। ਇਸ ਤੋਂ ਬਾਅਦ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਸਮੂਹ ਡਿਪੂ ਕਮੇਟੀਆ ਨੂੰ ਅਪੀਲ ਕੀਤੀ ਹੈ ਕਿ ਟਰਾਸਪੋਰਟ ਮੰਤਰੀ ਪੰਜਾਬ ਦੇ ਮੁੱਖ ਦਫ਼ਤਰ ਤੋਂ ਫੋਨ ਆਇਆ ਹੈ ਕਿ ਅੱਜ ਹਰ ਹਾਲਤ 'ਚ ਤਨਖ਼ਾਹ ਆ ਜਾਵੇਗੀ, ਜਿਸ ਨੂੰ ਮੁੱਖ ਰੱਖ ਕੇ ਅੱਜ ਦੀ ਕਾਰਵਾਈ ਨੂੰ ਮੁਲਤਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਚੰਗੀ ਖ਼ਬਰ, ਇਸ ਤਾਰੀਖ਼ ਤੱਕ ਸ਼ਹਿਰ 'ਚ ਪੁੱਜੇਗਾ 'ਮਾਨਸੂਨ'
ਉਨ੍ਹਾਂ ਕਿਹਾ ਕਿ ਬਾਕੀ ਮੰਗਾ ਨੂੰ ਲੈ ਕੇ ਸ਼ੁੱਕਰਵਾਰ ਨੂੰ ਉਨ੍ਹਾਂ ਨੇ ਮੁੱਖ ਦਫ਼ਤਰ ਵਿਖੇ ਜਾਣਾ ਹੈ, ਜਿੱਥੇ ਇਨ੍ਹਾਂ ਮੰਗਾਂ 'ਤੇ ਚਰਚਾ ਕੀਤੀ ਜਾਵੇਗੀ। ਫਿਲਹਾਲ ਅੱਜ ਦਾ ਧਰਨਾ ਮੁਲਤਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : ਵੋਟਰਾਂ ਦੀਆਂ ਲਾਈਨਾਂ ਤੋਂ ਸੱਖਣਾ ਪਿਆ ਇਹ ਪੋਲਿੰਗ ਬੂਥ, ਵੋਟਾਂ ਪਾਉਣ ਨਹੀਂ ਆ ਰਹੇ ਲੋਕ
ਦੱਸਣਯੋਗ ਹੈ ਕਿ ਤਨਖ਼ਾਹ ਨਾ ਆਉਣ ਕਾਰਨ ਪਰੇਸ਼ਾਨ ਚੱਲ ਰਹੇ ਰੋਡਵੇਜ਼-ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਮੁਲਾਜ਼ਮਾਂ ਵੱਲੋਂ ਵੀਰਵਾਰ ਮਤਲਬ ਕਿ ਅੱਜ 12 ਵਜੇ ਤੋਂ ਅਣਮਿੱਥੇ ਸਮੇਂ ਤੱਕ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ ਸਰਕਾਰ ਨੂੰ ਦਿੱਤੀ ਗਈ ਸੀ ਪਰ ਸਰਕਾਰ ਵੱਲੋਂ ਭਰੋਸਾ ਦਿਵਾਉਣ ਤੋਂ ਬਾਅਦ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੰਗਰੂਰ ਜ਼ਿਮਨੀ ਚੋਣ : ਦੁਪਹਿਰ 1 ਵਜੇ ਤੱਕ ਪਈਆਂ ਸਿਰਫ 22 ਫ਼ੀਸਦੀ ਵੋਟਾਂ, ਖ਼ਾਲੀ ਨਜ਼ਰ ਆ ਰਹੇ ਪੋਲਿੰਗ ਬੂਥ
NEXT STORY