ਸੰਗਰੂਰ (ਰਵੀ) : ਅੱਜ ਸਵੇਰ 6 ਵਜੇ ਦੇ ਕਰੀਬ ਸੰਗਰੂਰ ਤੋਂ ਸੁਨਾਮ ਜਾ ਰਹੀ ਪੀ. ਆਰ. ਟੀ. ਸੀ. ਮਿੰਨੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਬ੍ਰੇਕ ਫੇਲ੍ਹ ਹੋਣ ਕਾਰਨ ਬੱਸ ਪਲਟ ਕੇ ਝਾੜੀਆਂ 'ਚ ਜਾ ਵੜ੍ਹੀ , ਜਿਸ ਵਿੱਚ 8 ਸਵਾਰੀਆਂ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਾ ਹੈ। ਜ਼ਖ਼ਮੀ ਸਵਾਰੀਆਂ ਨੂੰ ਇਲਾਜ ਲਈ ਸੰਗਰੂਰ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਡਰਾਈਵਰ ਮੁਤਾਬਕ ਉਸ ਵੱਲੋਂ ਪਹਿਲਾਂ ਹੀ ਵਿਭਾਗ ਨੂੰ ਦੱਸਿਆ ਜਾ ਚੁੱਕਾ ਸੀ ਕਿ ਬੱਸ ਦੀਆਂ ਬ੍ਰੇਕਾਂ ਫੇਲ੍ਹ ਹਨ। ਇਸ ਦੇ ਬਾਵਜੂਦ ਉਨ੍ਹਾਂ ਨੇ ਡਰਾਈਵਰ ਨੂੰ ਰੂਟ 'ਤੇ ਭੇਜ ਦਿੱਤਾ।
ਇਹ ਵੀ ਪੜ੍ਹੋ- ਮਾਨਸਾ ਅਦਾਲਤ ਪੇਸ਼ੀ ਭੁਗਤਣ ਪੁੱਜੇ CM ਮਾਨ, ਕਾਂਗਰਸ ਨੂੰ ਲੈ ਕੇ ਕਹੀ ਵੱਡੀ ਗੱਲ
ਇਸ ਸੰਬੰਧੀ ਗੱਲ ਕਰਦਿਆਂ ਜ਼ਖ਼ਮੀ ਸਵਾਰੀਆਂ ਨੇ ਦੱਸਿਆ ਕਿ ਬੱਸ ਪਹਿਲਾਂ ਵੀ ਬ੍ਰੇਕ ਨਾ ਲੱਗਣ ਕਾਰਨ ਡਿਵਾਈਡਰ 'ਚ ਲੱਗਣ ਲੱਗੀ ਸੀ ਪਰ ਡਰਾਈਵਰ ਨੇ ਬੜੇ ਧਿਆਨ ਨਾਲ ਸੰਭਾਲਿਆ। ਜਿਸ ਤੋਂ ਬਾਅਦ ਕਾਫ਼ੀ ਕੋਸ਼ਿਸ਼ ਕਰਨ ਦੇ ਬਾਵਜੂਦ ਬ੍ਰੇਕ ਨਾ ਲੱਗਣ ਕਾਰਨ ਬੱਸ ਪਲਟ ਗਈ ਅਤੇ ਝਾੜੀਆਂ 'ਚ ਜਾ ਵੜੀ। ਗਨੀਮਤ ਇਹ ਰਹੀ ਕਿ ਇਸ ਘਟਨਾ 'ਚ ਕਿਸੇ ਦੀ ਜਾਨ ਨਹੀਂ ਗਈ। ਪਲਟਨ ਕਾਰਨ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਸੰਗਰੂਰ ਦੇ ਨਿੱਜੀ ਹਸਪਤਾਲ 'ਚ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਡਾਕਟਰਾਂ ਦਾ ਦੱਸਿਆ ਕਿ ਸਾਰੇ ਖ਼ਤਰੇ ਤੋਂ ਬਾਹਰ ਹਨ ਪਰ ਚਿੰਤਾ ਦਾ ਵਿਸ਼ਾ ਇਹ ਕਿ ਸਭ ਕੁਝ ਪਤਾ ਹੋਣ ਦੇ ਬਾਵਜੂਦ ਅਣਗਹਿਣੀ ਵਰਤਣ ਕਾਰਨ ਇਹ ਹਾਦਸਾ ਵਾਪਰਿਆ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਨਵਜੋਤ ਸਿੱਧੂ ਨੂੰ ਅਦਾਲਤ ’ਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਸਖ਼ਤ ਹੁਕਮ
NEXT STORY