ਬਠਿੰਡਾ (ਸੁਖਵਿੰਦਰ) : ਬੱਸ ਚਲਾਉਂਦੇ ਸਮੇਂ ਮੋਬਾਇਲ ਫੋਨ 'ਤੇ ਰੀਲਾਂ ਦੇਖ ਰਹੇ ਪੀ. ਆਰ. ਟੀ. ਸੀ. ਬੱਸ ਡਰਾਈਵਰ ਖ਼ਿਲਾਫ਼ ਵਿਭਾਗ ਨੇ ਸਖ਼ਤ ਕਾਰਵਾਈ ਕੀਤੀ ਹੈ। ਇਸ ਤਹਿਤ ਉਸ ਨੂੰ ਰੂਟ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਸਦੇ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ALERT! ਇਨ੍ਹਾਂ ਕੰਮਾਂ 'ਤੇ ਲੱਗੀ ਸਖ਼ਤ ਪਾਬੰਦੀ, ਕਿਤੇ ਗਲਤੀ ਨਾਲ ਵੀ...
ਜਾਣਕਾਰੀ ਅਨੁਸਾਰ ਪੀ. ਆਰ. ਟੀ. ਸੀ. ਬੱਸ ਡਰਾਈਵਰ ਬਲਵੀਰ ਸਿੰਘ ਹਰ ਰੋਜ਼ ਸਵੇਰੇ ਬਠਿੰਡਾ-ਚੰਡੀਗੜ੍ਹ ਰੂਟ 'ਤੇ ਬੱਸ ਲੈ ਕੇ ਜਾਂਦਾ ਸੀ। ਸੋਮਵਾਰ ਨੂੰ ਜਦੋਂ ਉਹ ਬੱਸ ਚਲਾ ਰਿਹਾ ਸੀ ਤਾਂ ਉਸ ਨੇ ਬੱਸ ਚਲਾਉਂਦੇ ਸਮੇਂ ਮੋਬਾਇਲ ਫੋਨ 'ਤੇ ਰੀਲਾਂ ਦੇਖਣੀਆਂ ਸ਼ੁਰੂ ਕਰ ਦਿੱਤੀਆਂ।
ਇਹ ਵੀ ਪੜ੍ਹੋ : ਪੰਜਾਬ 'ਚ 13, 14 ਤੇ 15 ਅਗਸਤ ਲਈ ਵੱਡੀ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਇਸ ਦੌਰਾਨ ਇੱਕ ਯਾਤਰੀ ਨੇ ਉਸ ਦੀ ਵੀਡੀਓ ਬਣਾਈ ਅਤੇ ਇਹ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਮੰਗਲਵਾਰ ਨੂੰ ਵੀ ਡਰਾਈਵਰ ਬੱਸ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋ ਗਿਆ। ਇਸ ਦੌਰਾਨ ਜਦੋਂ ਇਹ ਵੀਡੀਓ ਵਿਭਾਗੀ ਅਧਿਕਾਰੀਆਂ ਕੋਲ ਪਹੁੰਚੀ ਤਾਂ ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ ਪਟਿਆਲਾ 'ਚ ਹੀ ਡਰਾਈਵਰ ਨੂੰ ਰੋਕ ਲਿਆ ਅਤੇ ਉਸ ਨੂੰ ਰੂਟ ਤੋਂ ਉਤਾਰ ਦਿੱਤਾ ਅਤੇ ਉਸ ਦੀ ਜਗ੍ਹਾ ਕਿਸੇ ਹੋਰ ਡਰਾਈਵਰ ਨੂੰ ਭੇਜ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ਡਰਾਈਵਰ ਖ਼ਿਲਾਫ਼ ਵੀ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਖਾ ਰਹੇ 5 ਦੋਸਤਾਂ ’ਤੇ ਅੰਨ੍ਹੇਵਾਹ ਫਾਇਰਿੰਗ, ਹੋਈ ਮੌਤ
NEXT STORY