ਜਲੰਧਰ : ਪੀ. ਆਰ. ਟੀ. ਸੀ. ਵੱਲੋਂ ਤਨਖ਼ਾਹਾਂ ਦੀ ਅਦਾਇਗੀ ਵਿਚ ਵਾਰ-ਵਾਰ ਦੇਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਠੇਕਾ ਮੁਲਾਜ਼ਮਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਅਧਿਕਾਰੀਆਂ ਵੱਲੋਂ ਇਸ ਪਾਸੇ ਬਣਦਾ ਧਿਆਨ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਰਿਹਾ। ਇਹ ਗੱਲਾਂ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਦੇ ਬੁਲਾਰਿਆਂ ਨੇ ਕਹੀਆਂ ਹਨ। ਉਨ੍ਹਾਂ ਨੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਜੇਕਰ 2 ਦਿਨਾਂ 'ਚ ਉਨ੍ਹਾਂ ਦੀਆਂ ਤਨਖ਼ਾਹਾਂ ਜਾਰੀ ਨਹੀਂ ਕੀਤੀਆਂ ਗਈਆਂ ਤਾਂ ਉਹ 16 ਫਰਵਰੀ ਨੂੰ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ ਕਰਨਗੇ। ਇਸ ਤਹਿਤ ਪੀ. ਆਰ. ਟੀ. ਸੀ. ਦੇ ਅਧੀਨ ਆਉਂਦੇ ਪਟਿਆਲਾ, ਕਪੂਰਥਲਾ ਸਮੇਤ ਪੰਜਾਬ ਦੇ ਸਾਰੇ 9 ਬੱਸ ਅੱਡੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਬੰਦ ਰਹਿਣਗੇ। ਇਸ ਪ੍ਰਦਰਸ਼ਨ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਨੂੰ ਵੀ ਅੱਡਿਆਂ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਸੜਕ ਹਾਦਸੇ ਨੇ 2 ਘਰਾਂ 'ਚ ਪੁਆਏ ਵੈਣ, ਭਰੀ ਜਵਾਨੀ 'ਚ ਜਹਾਨੋਂ ਤੁਰ ਗਏ ਪੁੱਤ
ਯੂਨੀਅਨ ਦੇ ਸੀਨੀਅਰ ਆਗੂ ਯੂਨੀਅਨ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਪੰਨੂ, ਹਰਦੀਪ ਸਿੰਘ ਸੋਢੀ, ਹਰਕੇਸ਼ ਸਿੰਘ ਵਿੱਕੀ, ਜਗਤਾਰ ਸਿੰਘ, ਕੁਲਵੰਤ ਮਿਨਹਾਸ, ਰਮਨਦੀਪ ਸਿੰਘ, ਜਤਿੰਦਰ ਸਿੰਘ, ਰੋਹੀ ਰਾਮ ਨੇ ਸਰਬਸੰਮਤੀ ਨਾਲ ਕਿਹਾ ਕਿ ਠੇਕਾ ਕਾਮੇ ਬਹੁਤ ਥੋੜੇ ਤਨਖ਼ਾਹ 'ਤੇ ਆਪਣਾ ਗੁਜ਼ਾਰਾ ਕਰਨ ਨੂੰ ਮਜ਼ਬੂਰ ਹਨ। ਉਨ੍ਹਾਂ ਆਖਿਆ ਕਿ ਵਿਭਾਗੀ ਅਧਿਕਾਰੀਆਂ ਦੀਆਂ ਗ਼ਲਤ ਨੀਤੀਆਂ ਕਾਰਨ ਪੀ. ਆਰ. ਟੀ. ਸੀ. ਵਿਭਾਗ ਉਮੀਦ ਦੇ ਮੁਤਾਬਕ ਫਾਇਦਾ ਨਹੀਂ ਲ਼ੈ ਪਾ ਰਿਹਾ ਅਤੇ ਘਾਟੇ ਵਿਚ ਚੱਲ ਰਿਹਾ ਹੈ। ਪੰਨੂ ਅਤੇ ਸੋਢੀ ਨੇ ਕਿਹਾ ਕਿ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਲਈ ਗੰਭੀਰ ਹੋਣਾ ਚਾਹੀਦਾ ਹੈ ਕਿਉਂਕਿ ਉਹ ਪਹਿਲਾਂ ਵੀ ਕਈ ਵਾਰ ਅਜਿਹੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਚੁੱਕੇ ਹਨ।
ਇਹ ਵੀ ਪੜ੍ਹੋ- ਮਾਨਸਾ ’ਚ ਥਾਣੇਦਾਰ ਤੋਂ ਦੁਖ਼ੀ 30 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਤੋਂ ਹੋਇਆ ਵੱਡਾ ਖ਼ੁਲਾਸਾ
ਸਮਰਥਨ 'ਚ ਖੜ੍ਹੀ ਪਨਬੱਸ ਯੂਨੀਅਨ: ਸ਼ਮਸ਼ੇਰ ਸਿੰਘ ਢਿੱਲੋਂ
ਪੰਜਾਬ ਰੋਡਵੇਜ਼-ਪਨਬੱਸ ਕੰਟਰੈਕਟ ਐਂਪਲਾਈਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਪੀ.ਆਰ.ਟੀ.ਸੀ. ਯੂਨੀਅਨ ਦੇ ਹੱਕ ਵਿੱਚ ਖੜ੍ਹੇ ਹਨ। ਜੇਕਰ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਤਨਖ਼ਾਹ ਜਾਰੀ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਸਰਕਾਰ ਨਿੱਜੀ ਟ੍ਰਾਂਸਪੋਰਟ ਮਾਫੀਆ ਨੂੰ ਲਾਭ ਪਹੁੰਚਾਉਣ ਲਈ ਰੋਡਵੇਜ਼ ਨੂੰ ਪਹੁੰਚਾ ਰਹੀ ਨੁਕਸਾਨ : ਅਸ਼ਵਨੀ ਸ਼ਰਮਾ
NEXT STORY