ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਵਲੋਂ 10ਵੀਂ ਜਮਾਤ ਦੇ ਨਤੀਜਿਆਂ ਦੇ ਐਲਾਨ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ 'ਚ ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਦੇ ਸਕੂਲਾਂ ਦੀ ਬੱਲੇ-ਬੱਲੇ ਹੋ ਗਈ ਹੈ ਅਤੇ ਇਨ੍ਹਾਂ ਸਕੂਲਾਂ ਦੀ ਪਾਸ ਫ਼ੀਸਦੀ ਜ਼ਿਆਦਾ ਰਹੀ ਹੈ। ਸ਼ੁੱਕਰਵਾਰ ਨੂੰ ਆਏ ਨਤੀਜਿਆਂ ਦੌਰਾਨ ਤਿੰਨਾਂ ਕੁੜੀਆਂ ਨੇ ਹੀ ਬਾਜ਼ੀ ਮਾਰੀ ਲਈ ਅਤੇ ਤਿੰਨਾਂ ਦੇ 650 'ਚੋਂ 650 ਨੰਬਰ ਆਏ ਹਨ। ਇਨ੍ਹਾਂ 'ਚੋਂ ਪਹਿਲੇ ਨੰਬਰ 'ਤੇ ਫ਼ਰੀਦਕੋਟ ਦੀ ਅਕਸ਼ਨੂਰ, ਦੂਜੇ ਨੰਬਰ 'ਤੇ ਸ੍ਰੀ ਮੁਕਤਸਰ ਸਾਹਿਬ ਦੀ ਰਤਿੰਦਰਦੀਪ ਕੌਰ ਅਤੇ ਮਲੇਰਕੋਟਲਾ ਦੀ ਅਰਸ਼ਦੀਪ ਕੌਰ ਤੀਜੇ ਨੰਬਰ 'ਤੇ ਆਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਗ੍ਰਨੇਡ ਹਮਲੇ ਦੀ ਕੋਸ਼ਿਸ਼! ਇਲਾਕੇ ਦੇ ਲੋਕਾਂ ਦੇ ਸੁੱਕ ਗਏ ਸਾਹ (ਤਸਵੀਰਾਂ)
ਇਹ ਤਿੰਨੇ ਕੁੜੀਆਂ ਪਿੰਡਾਂ ਦੇ ਸਕੂਲਾਂ 'ਚ ਪੜ੍ਹਦੀਆਂ ਹਨ। ਇਨ੍ਹਾਂ ਨਤੀਜਿਆਂ ਦੌਰਾਨ ਸ਼ਹਿਰੀ ਸਕੂਲਾਂ ਦੀ ਪਾਸ ਫ਼ੀਸਦੀ 94.71 ਰਹੀ, ਜਦੋਂ ਕਿ ਪਿੰਡਾਂ ਦੇ ਸਕੂਲਾਂ ਦੀ ਪਾਸ ਫ਼ੀਸਦੀ 96.09 ਫ਼ੀਸਦੀ ਰਹੀ। ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਕੁੱਲ 7009 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। 10ਵੀਂ ਜਮਾਤ ਦੀ ਪਾਸ ਫ਼ੀਸਦੀ ਇਸ ਸਾਲ 95.61 ਫ਼ੀਸਦੀ ਰਹੀ ਹੈ, ਜੋ ਕਿ ਬੀਤੇ ਸਾਲ ਦੇ ਮੁਕਾਬਲੇ 1.63 ਫ਼ੀਸਦੀ ਘਟੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਨਵੇਂ ਹੁਕਮ ਹੋ ਗਏ ਜਾਰੀ
ਸਾਲ 2024 'ਚ ਇਹ ਪਾਸ ਫ਼ੀਸਦੀ 97.24 ਫ਼ੀਸਦੀ ਸੀ। ਇਸ ਸਾਲ ਕੁੱਲ 2,77,746 ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ 'ਚੋਂ 2,65,548 ਪਾਸ ਹੋਏ ਅਤੇ 783 ਵਿਦਿਆਰਥੀ ਫੇਲ੍ਹ ਹੋ ਗਏ। 11,391 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ ਅਤੇ 25 ਵਿਦਿਆਰਥੀਆਂ ਦਾ ਨਤੀਜਾ ਰੋਕਿਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਸਪਤਾਲਾਂ ’ਚ ਸੇਵਾਵਾਂ ਦਾ ਸਮਾਂ ਬਦਲਿਆ
NEXT STORY