ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2023-24 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰੀਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ 'ਚ ਦਾਖ਼ਲਾ 16 ਅਗਸਤ ਤੋਂ ਸ਼ੁਰੂ ਕੀਤਾ ਜਾਵੇਗਾ। ਬਿਨਾਂ ਲੇਟ ਫ਼ੀਸ ਦੇ ਦਾਖ਼ਲਿਆਂ ਦੀ ਆਖ਼ਰੀ ਤਾਰੀਖ਼ 23 ਅਕਤੂਬਰ ਨਿਰਧਾਰਿਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ 24 ਅਕਤੂਬਰ ਤੋਂ 7 ਦਸੰਬਰ ਤੱਕ (5000 ਰੁਪਏ ਪ੍ਰਤੀ ਵਿਦਿਆਰਥੀ ਲੇਟ ਫ਼ੀਸ ਨਾਲ) ਦਾਖ਼ਲਾ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਸੁਖ਼ਨਾ ਝੀਲ 'ਚ ਵਧਿਆ ਪਾਣੀ, ਖੋਲ੍ਹਿਆ ਗਿਆ ਫਲੱਡ ਗੇਟ, ਲੋਕਾਂ ਲਈ ਐਡਵਾਈਜ਼ਰੀ ਜਾਰੀ
ਇਨ੍ਹਾਂ ਮਿਤੀਆਂ ਤੋਂ ਬਾਅਦ ਓਪਨ ਸਕੂਲ ਦਾਖ਼ਲਾ ਮਿਤੀਆਂ 'ਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਮਹਿਰੋਕ ਨੇ ਦੱਸਿਆ ਕਿ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸੁਵਿਧਾ ਅਨੁਸਾਰ ਐਕਰੀਡਿਟਿਡ ਸਕੂਲਾਂ ਰਾਹੀਂ (ਐਕਰੀਡਿਟਿਡ ਸਕੂਲਾਂ ਦੀ ਸੂਚੀ ਬੋਰਡ ਦੀ ਵੈੱਬਸਾਈਟ www.pseb.ac.in ਤੇ ਉਪਲੱਬਧ ਹੈ), ਖੇਤਰੀ ਦਫ਼ਤਰਾਂ ਰਾਹੀਂ ਜਾਂ ਵਿਦਿਆਰਥੀਆਂ ਵੱਲੋਂ ਸਿੱਧੇ ਤੌਰ 'ਤੇ ਵੀ ਬੋਰਡ ਦੀ ਵੈਬਸਾਈਟ ਤੋਂ ਆਨਲਾਈਨ ਪ੍ਰੀਕਿਰਿਆ ਰਾਹੀਂ ਦਾਖ਼ਲਾ ਫਾਰਮ ਭਰ ਸਕਣਗੇ।
ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ 'ਤੇ ਪੰਜਾਬ ਪੁਲਸ ਦੇ ਇਸ ਅਧਿਕਾਰੀ ਨੂੰ 'ਮੁੱਖ ਮੰਤਰੀ ਮੈਡਲ' ਨਾਲ ਕੀਤਾ ਜਾਵੇਗਾ ਸਨਮਾਨਿਤ
ਫ਼ੀਸਾਂ ਜਮ੍ਹਾਂ ਕਰਵਾਉਣ ਦੀ ਵਿਧੀ ਵੀ ਆਨਲਾਈਨ ਹੋਵੇਗੀ। ਪੰਜਾਬ ਓਪਨ ਸਕੂਲ ਦੇ ਮੈਟ੍ਰਿਕੂਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਵਿਦਿਆਰਥੀ ਵੱਲੋਂ ਬੋਰਡ ਵੱਲੋਂ ਨਿਰਧਾਰਿਤ ਦਾਖ਼ਲਾ ਅਤੇ ਪ੍ਰੀਖਿਆ ਫ਼ੀਸ ਤੋਂ ਇਲਾਵਾ ਹੋਰ ਕਿਸੇ ਕਿਸਮ ਦੀ ਵਾਧੂ ਫ਼ੀਸ ਅਦਾ ਨਹੀਂ ਕਰਨੀ ਹੋਵੇਗੀ। ਪ੍ਰਾਸਪੈਕਟਸ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲੱਬਧ ਹਨ। ਪਾਠ-ਕ੍ਰਮ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਆਜ਼ਾਦੀ ਦਿਹਾੜੇ 'ਤੇ ਪੰਜਾਬ ਪੁਲਸ ਦੇ ਇਸ ਅਧਿਕਾਰੀ ਨੂੰ 'ਮੁੱਖ ਮੰਤਰੀ ਮੈਡਲ' ਨਾਲ ਕੀਤਾ ਜਾਵੇਗਾ ਸਨਮਾਨਿਤ
NEXT STORY