ਚੰਡੀਗੜ੍ਹ (ਅੰਕੁਰ)- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਪਦਉੱਨਤ ਕੀਤਾ ਹੈ। ਇਹ ਫ਼ੈਸਲਾ ਨਾ ਸਿਰਫ਼ ਪ੍ਰਸ਼ਾਸਕੀ ਕੁਸ਼ਲਤਾ ਨੂੰ ਵਧਾਏਗਾ ਬਲਕਿ ਕਰਮਚਾਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵੀ ਪ੍ਰੇਰਿਤ ਕਰੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ! ਹੁਣ ਹਰ ਜ਼ਿਲ੍ਹੇ 'ਚ...
ਵੀਰਵਾਰ ਨੂੰ ਜਾਰੀ ਪ੍ਰੈੱਸ ਬਿਆਨ ’ਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਡੀ.ਈ.ਓ.) ਦੇ ਦਫ਼ਤਰਾਂ ਤੇ ਜ਼ਿਲਾ ਸਿੱਖਿਆ ਤੇ ਸਿਖਲਾਈ ਸੰਸਥਾਵਾਂ (ਡੀ.ਆਈ. ਈ. ਟੀਜ਼) ’ਚ ਸੀਨੀਅਰ ਸਹਾਇਕਾਂ ਦੀਆਂ ਸਾਰੀਆਂ ਖਾਲੀ ਪਈਆਂ ਪੋਸਟਾਂ ਭਰ ਜਾਣਗੀਆਂ, ਜੋ ਬਿਹਤਰ ਸ਼ਾਸਨ ਪ੍ਰਦਾਨ ਕਰਨ ਵੱਲ ਅਹਿਮ ਕਦਮ ਹੈ। ਪਦਉੱਨਤ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਇਸ ਮੌਕੇ ਦਾ ਲਾਭ ਉਠਾਉਂਦਿਆਂ ਆਪਣੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰੇਰਿਤ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ! ਹੁਣ ਹਰ ਜ਼ਿਲ੍ਹੇ 'ਚ...
NEXT STORY