ਮੁਕਤਸਰ ਸਾਹਿਬ (ਪਵਨ ਤਨੇਜਾ/ ਸੁਖਪਾਲ ਢਿੱਲੋਂ) : ਪੀ. ਐਸ. ਈ. ਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਫੈਸਲੇ ਅਨੁਸਾਰ ਪਿੰਡਾਂ ਵਿਚ ਜਨਤਕ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਲੜੀ ਤਹਿਤ ਸ਼ਨੀਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਜੁਆਇੰਟ ਫੋਰਮ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ ਜਨ ਸੰਪਰਕ ਮੁਹਿੰਮ ਨੂੰ ਲਾਗੂ ਕਰਨ ਲਈ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਅਤੇ ਕਾਰਪੋਰੇਸ਼ਨ ਦੀਆਂ ਮੈਨੇਜਮੈਂਟਾਂ ਵੱਲੋਂ ਬਠਿੰਡਾ ਥਰਮਲ ਨੇ ਪੂਰੇ ਤੌਰ 'ਤੇ ਬੰਦ ਕਰਨ ਅਤੇ ਰੋਪੜ ਥਰਮਲ ਪਲਾਟ ਦੇ ਦੋ ਯੂਨਿਟਾ ਨੂੰ ਬੰਦ ਕਰਨ ਦੇ ਫੈਸਲਾ ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ। ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਵੱਲੋਂ ਕੀਤੇ ਨੁਕਸਦਾਰ ਪਾਵਰ ਸਪਲਾਈ ਸਬੰਧੀ ਕੀਤੇ ਸਮਝੌਤਿਆ ਕਾਰਨ ਅੱਜ ਪੰਜਾਬ ਦੇ ਆਮ ਲੋਕਾਂ ਨੂੰ ਮਹਿੰਗੀ ਬਿਜਲੀ ਖਰੀਦਣ ਲਈ ਮਜ਼ਬੂਰ ਹੋਣਾ ਪਿਆ ਹੈ। ਇਸ ਨੁਕਸਦਾਰ ਸਮਝੌਤੇ ਹੋਣ ਕਾਰਨ ਪੰਜਾਬ ਦੇ ਖਜ਼ਾਨੇ ਦੀ ਅੰਨੇਵਾਹ ਲੁੱਟ ਕੀਤੀ ਜਾ ਰਹੀ ਹੈ। ਅੱਜ ਦੀ ਕੈਪਟਨ ਸਰਕਾਰ ਵੱਲੋਂ ਇਸ ਨੁਕਸਦਾਰ ਸਮਝੌਤੇ ਨੂੰ ਛੁਪਵਾਉਣ ਲਈ ਹੀ ਸਸਤੀ ਬਿਜਲੀ ਪੈਦਾ ਕਰ ਰਹੇ ਸਰਕਾਰੀ ਥਰਮਲਾਂ ਨੂੰ ਬੰਦ ਕੀਤਾ ਜਾ ਰਿਹਾ ਹੈ, ਜਿਸ ਨੂੰ ਬਿਜਲੀ ਕਾਮੇ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਦੱਸਿਆ ਕਿ 3 ਫਰਵਰੀ ਤੇ 5 ਫਰਵਰੀ ਨੂੰ ਪਿੰਡਾਂ ਵਿਚ ਝੰਡਾ ਮਾਰਚ ਕੀਤਾ ਜਾਵੇਗਾ। ਜੇਕਰ ਥਰਮਲ ਪਲਾਟ ਬੰਦ ਕਰਨ ਦਾ ਫੈਸਲਾ ਵਾਪਸ ਨਾ ਲਿਆ ਤਾਂ 7 ਫਰਵਰੀ ਨੂੰ ਧਰਨਾ ਦਿੱਤਾ ਜਾਵੇ।
ਭਾਜਪਾ ਦਾ ਚਿਹਰਾ ਬੇਨਕਾਬ, ਲੋਕ ਸਬਕ ਸਿਖਾਉਣ ਲਈ ਉਤਾਵਲੇ : ਜਾਖੜ
NEXT STORY