ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਆਯੋਜਿਤ ਕਰਨ ਦੇ ਲਈ ਸਿੱਖਿਆ ਬੋਰਡ ਨੇ ਅੱਜ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਸਿੱਖਿਆ ਬੋਰਡ ਦੇ ਉਪ ਸਕੱਤਰ (ਸੀਨੀਅਰ ਸੈਕੰਡਰੀ ਕੰਡਕਟ) ਮਨਮੀਤ ਸਿੰਘ ਭੱਠਲ ਨੇ ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10ਵੀਂ ਜਮਾਤ ਦੀਆਂ ਪ੍ਰਯੋਗੀ ਪ੍ਰੀਖਿਆਵਾਂ 18 ਮਾਰਚ ਤੋਂ 6 ਅਪ੍ਰੈਲ ਤੱਕ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੇੜੇ ਆਉਂਦੇ ਹੀ ਅਕਾਲੀ ਦਲ ਦੀਆਂ ਢੀਂਡਸਾ ਤੇ ਬੀਬੀ ਜਗੀਰ ਕੌਰ 'ਤੇ ਟਿਕੀਆਂ ਨਜ਼ਰਾਂ
ਇਸ ਦੇ ਨਾਲ ਹੀ 12ਵੀਂ ਜਮਾਤ ਦੀਆਂ ਪ੍ਰਯੋਗੀ ਪ੍ਰੀਖਿਆਵਾਂ 5 ਅਪ੍ਰੈਲ ਤੋਂ 27 ਅਪ੍ਰੈਲ ਤੱਕ ਹੋਣਗੀਆਂ। ਉਨ੍ਹਾਂ ਨੇ ਸਾਰੇ ਹੀ ਸਬੰਧਿਤ ਸਕੂਲਾਂ ਦੇ ਮੁਖੀਆਂ ਨੂੰ ਕਿਹਾ ਹੈ ਕਿ ਇਨ੍ਹਾਂ ਵਿਸ਼ਿਆਂ ਦੇ ਪ੍ਰੀਖਿਆਥੀਆਂ ਨੂੰ ਇਨ੍ਹਾਂ ਪ੍ਰੀਖਿਆਵਾਂ ਬਾਰੇ ਨੋਟ ਕਰਵਾ ਦਿੱਤਾ ਜਾਵੇ ਤਾਂ ਕਿ ਕੋਈ ਵੀ ਪ੍ਰੀਖਿਆਰਥੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲੱਬਧ ਕਰਵਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸੰਘਣੀ ਧੁੰਦ ਮਗਰੋਂ ਮੀਂਹ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ (ਵੀਡੀਓ)
ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਈਮੇਲ srsecconduct.pseb@punjab.gov.in 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਯੋਗੀ ਪ੍ਰੀਖਿਆਵਾਂ ਦੇ ਲਈ ਸਰਕਾਰ ਵੱਲੋਂ ਕੋਵਿਡ 19 ਸਬੰਧੀ ਸਮੇਂ-ਸਮੇਂ 'ਤੇ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁੱਤ ਕਹਿੰਦਾ ਮਾਂ ਹੁਣ ਮੈਂ ਸੈੱਟ ਹੋ ਗਿਆ ਵਧੀਆ ਜ਼ਿੰਦਗੀ ਜੀਵਾਂਗੇ, ਅਗਲੇ ਦਿਨ ਹੀ ਵਾਪਰ ਗਿਆ ਭਾਣਾ
NEXT STORY