ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿੱਖਿਆ ਵਿਭਾਗ ਨੇ 7ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਵਿੱਚ ਨਵੇਂ ਦਾਖ਼ਲਿਆਂ ਸਬੰਧੀ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਹੈ, ਜਿਸ ਵਿੱਚ ਵਿਭਾਗ ਨੇ ਕਿਹਾ ਹੈ ਕਿ ਜੇਕਰ ਸਕੂਲ ਵਿੱਚ ਨਵੇਂ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਲਈ ਪਹਿਲਾਂ ਹੀ ਲੋੜੀਂਦਾ ਬੁਨਿਆਦੀ ਢਾਂਚਾ ਹੈ ਤਾਂ ਸਬੰਧਤ ਸਕੂਲ ਮੁਖੀ 9ਵੀਂ ਅਤੇ 11ਵੀਂ ਜਮਾਤਾਂ ਤੋਂ ਇਲਾਵਾ 7ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਦੇ ਨਵੇਂ ਵਿਦਿਆਰਥੀਆਂ ਦਾ ਦਾਖ਼ਲਾ ਲੈ ਸਕਦੇ ਹਨ।

ਜਬਰ-ਜ਼ਿਨਾਹ ਦੇ ਕੇਸ 'ਚੋਂ ਨਾਂ ਕੱਢਣ ਲਈ ਪੁਲਸ ਮੁਲਾਜ਼ਮਾਂ ਨੇ ਮੰਗੀ ਰਿਸ਼ਵਤ, CBI ਨੇ ਕੀਤਾ ਗ੍ਰਿਫ਼ਤਾਰ
NEXT STORY