ਮੋਹਾਲੀ (ਨਿਆਮੀਆਂ) : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਨਵੇਂ ਸੈਸ਼ਨ 2024-25 ਲਈ ਦਾਖ਼ਲੇ ਦੀ ਜੰਗ ਸ਼ੁਰੂ ਹੋ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ ਅਤੇ 12ਵੀਂ ਜਮਾਤ 'ਚ ਦਾਖ਼ਲਾ ਲੈਣ ਲਈ ਪੰਜਾਬ ਭਰ ਦੇ ਸਰਕਾਰੀ, ਏਡਿਡ, ਐਫੀਲੇਟਿਡ ਅਤੇ ਐਸੋਸੀਏਟਿਡ ਸਕੂਲਾਂ ਲਈ ਆਖ਼ਰੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਚੋਣ ਕਮਿਸ਼ਨ ਦਾ ਵੱਡਾ Action, ਪੜ੍ਹੋ ਕੀ ਹੈ ਪੂਰੀ ਖ਼ਬਰ
ਸਿੱਖਿਆ ਬੋਰਡ ਦੇ ਇੱਕ ਬੁਲਾਰੇ ਨੇ ਇੱਥੇ ਦੱਸਿਆ ਕਿ ਅਕਾਦਮਿਕ ਸਾਲ 2024-25 ਦੇ ਲਈ ਵਿਦਿਆਰਥੀਆਂ ਦੇ 5ਵੀਂ, 8ਵੀਂ ਅਤੇ 12ਵੀਂ ਜਮਾਤ 'ਚ ਦਾਖ਼ਲਾ ਲੈਣ ਲਈ 31 ਜੁਲਾਈ ਆਖ਼ਰੀ ਤਾਰੀਖ਼ ਐਲਾਨੀ ਗਈ ਹੈ। ਸਿੱਖਿਆ ਬੋਰਡ ਵੱਲੋਂ ਇਸ ਸਬੰਧ ਵਿੱਚ ਪੰਜਾਬ ਭਰ ਦੇ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਹੋਲੀ ਦੇ ਤਿਉਹਾਰ ਦੀ ਦਿੱਤੀ ਵਧਾਈ, ਕੀਤਾ ਟਵੀਟ
ਨਿਯਮ ਤੋੜਨ 'ਤੇ ਸਕੂਲਾਂ 'ਤੇ ਕਾਰਵਾਈ ਕੀਤੀ ਜਾਵੇਗੀ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਜਿਸ ਦਿਨ ਵਿਦਿਆਰਥੀ ਦਾਖ਼ਲਾ ਲੈਣਗੇ, ਉਸ ਤੋਂ ਅੱਗੇ ਇਨ੍ਹਾਂ ਵਿਦਿਆਰਥੀਆਂ ਦੀ ਹਾਜ਼ਰੀ 75 ਫ਼ੀਸਦੀ ਹੋਣੀ ਚਾਹੀਦੀ ਹੈ। ਇਸ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸਕੂਲ ਹੈੱਡ ਦੀ ਹੋਵੇਗੀ। ਦੱਸ ਦੇਈਏ ਕਿ ਇਨ੍ਹਾਂ ਤਿੰਨ ਕਲਾਸਾਂ ਵਿਚ ਹਰ ਸਾਲ ਕਰੀਬ 8 ਲੱਖ ਵਿਦਿਆਰਥੀ ਹੁੰਦੇ ਹਨ। ਬੋਰਡ ਵੱਲੋਂ ਖ਼ੁਦ ਇਨ੍ਹਾਂ ਵਿਦਿਆਰਥੀਆਂ ਦੀ ਪ੍ਰੀਖਿਆ ਸਬੰਧੀ ਇੰਤਜ਼ਾਮ ਕੀਤੇ ਜਾਂਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਭਗਵੰਤ ਮਾਨ ਨੇ ਹੋਲੀ ਦੇ ਤਿਉਹਾਰ ਦੀ ਦਿੱਤੀ ਵਧਾਈ, ਕੀਤਾ ਟਵੀਟ
NEXT STORY