ਮੁਹਾਲੀ (ਨਿਆਮੀਆਂ, ਦਲਜੀਤ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁੱਕਰਵਾਰ ਨੂੰ ਕਰਵਾਈ ਜਾਣ ਵਾਲੀ 12ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ। ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ.ਆਰ. ਮਹਿਰੋਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁੱਕਰਵਾਰ 24 ਫ਼ਰਵਰੀ 2023 ਨੂੰ ਬਾਅਦ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਤੱਕ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਪ੍ਰਸ਼ਾਸਨਿਕ ਕਾਰਨਾਂ ਕਰਕੇ ਹਾਲ ਦੀ ਘੜੀ ਮੁਲਤਵੀ ਕਰ ਦਿੱਤੀ ਗਈ। ਇਸ ਵਿਸ਼ੇ ਦੀ ਪ੍ਰੀਖਿਆ ਦੀ ਅਗਲੀ ਮਿਤੀ ਬਾਰੇ ਸਬੰਧਤ ਵਿਦਿਆਰਥੀਆਂ ਅਤੇ ਪ੍ਰੀਖਿਆ ਅਮਲੇ ਨੂੰ ਸੂਚਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਅਜਨਾਲਾ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਅਤੇ ਪੁਲਸ ਵਿਚਾਲੇ ਹੋਈ ਖ਼ੂਨੀ ਝੜਪ, ਮਾਹੌਲ ਤਣਾਅਪੂਰਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਵਿਆਹ ਦੀਆਂ ਸਾਈਆਂ-ਵਧਾਈਆਂ ਲਾ ਕੇ ਐਨ ਮੌਕੇ ਮੁੱਕਰਿਆ NRI ਪਰਿਵਾਰ, ਹੈਰਾਨ ਕਰਨ ਵਾਲਾ ਹੈ ਮਾਮਲਾ
NEXT STORY