ਲਹੌਰ- ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਦੇ ਘਿਨੌਣੇ ਯਤਨਾਂ ਸਦਕਾਂ ਪੂਰੇ ਵਿਸ਼ਵ ਭਰ ’ਚ ਵਸਦੇ ਨਾਨਕ ਨਾਮਲੇਵਾ ਸਿੱਖ ਸਦਮੇ 'ਚ ਹਨ ਅਤੇ ਇਸ ਘਟਨਾ ਦੀ ਨਿਖੇਧੀ ਕਰ ਰਹੇ ਹਨ। ਪੀ. ਐਸ. ਜੀ. ਪੀ. ਸੀ. ਪ੍ਰਧਾਨ ਅਮੀਰ ਸਿੰਘ ਲਾਹੌਰ ਨੇ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਮੰਦਭਾਗੀ ਦੱਸਦਿਆਂ ਇਸ ਦੀ ਸਖ਼ਤ ਸਬਦਾਂ 'ਚ ਨਿਖੇਧੀ ਕੀਤੀ ਹੈ।
ਇਹ ਵੀ ਪੜ੍ਹੋ- ਭਾਰਤ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਏਜੰਸੀਆਂ ਦਾ ਪਰਦਾਫਾਸ਼ ਕਰੇ : ਗਿਆਨੀ ਹਰਪ੍ਰੀਤ ਸਿੰਘ
ਆਪਣੇ ਫੇਸਬੁੱਕ ਪੇਜ ਰਾਹੀਂ ਲਾਈਵ ਹੋ ਕੇ ਉਨ੍ਹਾਂ ਕਿਹਾ ਕਿ ਅੱਜ ਜੋ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਦੇ ਘਿਨੌਣੇ ਯਤਨਾਂ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਪਾਕਿਸਤਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿ 'ਚ ਰਹਿਣ ਵਾਲੀਆਂ ਸੰਗਤਾਂ ਇਸ ਦੀ ਸਖ਼ਤ ਸਬਦਾਂ 'ਚ ਨਿਖੇਧੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਪੂਰੀ ਦੁਨੀਆ 'ਚ ਰਹਿਣ ਵਾਲੀ ਸਿੱਖ ਸੰਗਤਾਂ ਦੇ ਦਿਲ ਨੂੰ ਬਹੁਤ ਠੇਸ ਪਹੁੰਚੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਕੋਲੋਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਇਕ ਬੰਦੇ ਦਾ ਹੱਥ ਨਹੀਂ ਹੈ, ਇਸ ਪਿੱਛੇ ਇਕ ਸੋਚ ਹੈ ਜੋ ਕਿ ਹਮੇਸ਼ਾ ਹੀ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਦੀ ਹੈ ਕਿਉਂਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਪਹਿਲਾਂ ਵੀ ਵੱਖ-ਵੱਖ ਜਗ੍ਹਾ 'ਤੇ ਦੇਖਣ ਨੂੰ ਮਿਲੀਆਂ ਹਨ, ਇਸ ਨੂੰ ਰੋਕਣਾ ਚਾਹੀਦਾ ਹੈ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਮੁੱਖ ਮੰਤਰੀ ਨੇ SGPC ਪ੍ਰਧਾਨ ਨੂੰ ਬੇਅਦਬੀ ਮਾਮਲੇ 'ਚ ਤਹਿ ਤੱਕ ਜਾਣ ਦਾ ਦਿੱਤਾ ਭਰੋਸਾ
NEXT STORY