ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨਿੱਚਰਵਾਰ ਨੂੰ ਪੰਜਾਬ ਰਾਜ ਸਨਅਤੀ ਬਰਾਮਦ ਨਿਗਮ (ਪੀ.ਐੱਸ.ਆਈ.ਈ.ਸੀ.) ਦੇ ਕਾਰਜਕਾਰੀ ਡਾਇਰੈਕਟਰ ਐੱਸ.ਪੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸ.ਪੀ. ਸਿੰਘ ਨੂੰ ਉਸ ਵੇਲੇ ਸ਼ਮਸ਼ਾਨਘਾਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਆਪਣੇ ਪਿਤਾ ਐੱਨ.ਐੱਸ. ਪਰਵਾਨਾ ਦਾ ਅੰਤਿਮ ਸਸਕਾਰ ਕਰ ਰਹੇ ਸਨ। ਉਸ ਦੇ ਖ਼ਿਲਾਫ਼ ਕਾਰਪੋਰੇਸ਼ਨ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਰੀਅਲਟਰ ਫਰਮ ‘ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ’ ਨੂੰ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ/ਵੰਡ ਕਰਨ ਸਬੰਧੀ ਬੇਲੋੜੇ ਲਾਭ ਪਹੁੰਚਾਉਣ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - Instagram 'ਤੇ 4 ਦਿਨਾਂ ਦੀ ਦੋਸਤੀ ਨੇ ਬਰਬਾਦ ਕੀਤੀ ਜ਼ਿੰਦਗੀ, 17 ਸਾਲਾ ਕੁੜੀ ਨੇ ਰੋ-ਰੋ ਸੁਣਾਈ ਹੱਡਬੀਤੀ (ਵੀਡੀਓ)
ਗ੍ਰਿਫ਼ਤਾਰੀ ਦੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਪਰਾਧਿਕ ਮਾਮਲੇ ਵਿਚ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਨਿਗਮ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਮੁਹਾਲੀ ਸਥਿਤ ਇਕ ਸਨਅਤੀ ਪਲਾਟ ਵਿਚ ਟਾਊਨਸ਼ਿਪ ਸਥਾਪਤ ਕਰਨ ਲਈ ਗੁਲਮੋਹਰ ਟਾਊਨਸ਼ਿਪ ਨਾਂ ਦੀ ਫਰਮ ਦੇ ਨਾਂ ਉਤੇ ਤਬਦੀਲ ਕਰਨ ਅਤੇ ਪਲਾਟਾਂ ਵਿਚ ਵੰਡਣ ਦੀ ਪ੍ਰਵਾਨਗੀ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਵਿਚ ਉਕਤ ਮੁਲਜ਼ਮਾਂ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਇਕ ਹਫ਼ਤੇ 'ਚ ਤੀਜਾ ਸ਼ਰਮਨਾਕ ਕਾਰਾ: ਹੁਣ Go-First ਦੀ ਫਲਾਈਟ 'ਚ ਅਟੈਂਡੈਂਟ ਨਾਲ ਹੋਈ ਅਸ਼ਲੀਲਤਾ
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਪੀ.ਐਸ.ਆਈ.ਈ.ਸੀ. ਦੇ 7 ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫਤਾਰ ਕਰਕੇ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ। ਇਨ੍ਹਾਂ ਦੋਸ਼ੀਆਂ ਵਿੱਚ ਅੰਕੁਰ ਚੌਧਰੀ ਅਸਟੇਟ ਅਫਸਰ, ਦਵਿੰਦਰਪਾਲ ਸਿੰਘ ਜੀਐਮ (ਪ੍ਰਸੋਨਲ), ਜੇ.ਐਸ ਭਾਟੀਆ ਮੁੱਖ ਜਨਰਲ ਮੈਨੇਜਰ (ਯੋਜਨਾ), ਆਸ਼ਿਮਾ ਅਗਰਵਾਲ ਏਟੀ.ਪੀ. (ਯੋਜਨਾ), ਪਰਮਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ, ਰਜਤ ਕੁਮਾਰ ਡੀ.ਏ. ਅਤੇ ਸੰਦੀਪ ਸਿੰਘ ਐਸ.ਡੀ.ਈ. ਸ਼ਾਮਲ ਹਨ, ਜਿਨਾਂ ਨੇ ਮਿਲੀਭੁਗਤ ਨਾਲ ਉਪਰੋਕਤ ਰੀਅਲਟਰ ਫਰਮ ਨੂੰ ਬੇਲੋੜਾ ਲਾਭ ਪਹੁੰਚਾਉਣ ਵਿੱਚ ਸਹਾਇਤਾ ਕੀਤੀ। ਇੰਨਾਂ ਦੋਸ਼ੀਆਂ ਵਿੱਚ ਸ਼ਾਮਲ ਤੇਜਵੀਰ ਸਿੰਘ ਡੀਟੀਪੀ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਗਈ ਜਦੋਂਕਿ ਭਾਈ ਸੁਖਦੀਪ ਸਿੰਘ ਸਿੱਧੂ ਅਤੇ ਰੀਅਲਟਰ ਫਰਮ ਦੇ ਡਾਇਰੈਕਟਰਾਂ ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਰਮਾ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ।
ਇਹ ਖ਼ਬਰ ਵੀ ਪੜ੍ਹੋ - ਫਲਾਈਟ 'ਚ ਔਰਤ 'ਤੇ ਪਿਸ਼ਾਬ ਕਰਨ ਵਾਲੇ ਸ਼ੰਕਰ ਮਿਸ਼ਰਾ ਦੀ ਗਈ ਨੌਕਰੀ, ਘਰ ਪਹੁੰਚੀ ਪੁਲਸ
ਇਸ ਮਾਮਲੇ ਸਬੰਧੀ ਪੀ.ਐਸ.ਆਈ.ਈ.ਸੀ. ਦੇ ਉਕਤ ਸਾਰੇ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਅਤੇ ਸਾਬਕਾ ਮੰਤਰੀ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਡਾਇਰੈਕਟਰਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਐਸ.ਏ.ਐਸ.ਨਗਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਭਾਰਤੀ ਦੰਡਾਵਲੀ ਧਾਰਾ 409, 420, 465, 467, 468, 471, 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜਾਂਚ ਦੌਰਾਨ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਪਾਣੀ ਸੁਧਾਰ ਲਈ ਕੇਂਦਰ ਤੋਂ ਫੰਡਾਂ ਦੀ ਮੰਗ
NEXT STORY