ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਪੀ. ਐੱਸ. ਪੀ. ਸੀ. ਐੱਲ. ਡਿਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਇਸਲਾਮਾਬਾਦ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ: Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
ਸ਼ਿਕਾਇਤ ਕਰਤਾ ਪੀ. ਐੱਸ. ਪੀ. ਸੀ. ਐੱਲ. ਤੋਂ ਜੂਨੀਅਰ ਇੰਜੀਨੀਅਰ ਵਜੋਂ ਸੇਵਾਮੁਕਤ ਹੋਇਆ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਮਹਿੰਗਾਈ ਭੱਤੇ ਅਤੇ ਤਨਖ਼ਾਹ ਫਿਕਸੇਸ਼ਨ ਦੇ ਬਕਾਏ ਵਿਭਾਗ ਕੋਲ ਬਕਾਇਆ ਸਨ। ਉਹ ਬਕਾਏ ਲੈਣ ਲਈ ਪੀ. ਐੱਸ .ਪੀ. ਸੀ. ਐੱਲ. ਡਿਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ ਮਿਲਿਆ। ਲੇਖਾਕਾਰ ਨੇ ਸ਼ਿਕਾਇਤ ਕਰਤਾ ਦੇ ਬਕਾਏ ਕਲੀਅਰ ਕਰਨ ਲਈ 15 ਹਜ਼ਾਰ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਲੇਖਾਕਾਰ ਉਸ ਨੂੰ ਪਿਛਲੇ ਡੇਢ ਸਾਲਾਂ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਸ਼ਿਕਾਇਤ ਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਸਾਰੀ ਗੱਲਬਾਤ ਵੀ ਰਿਕਾਰਡ ਕਰ ਲਈ। ਵਿਜੀਲੈਂਸ ਟੀਮ ਨੇ ਜਾਂਚ ਕਰਕੇ ਲੇਖਾਕਾਰ ਨੂੰ ਸ਼ਿਕਾਇਤਕਰਤਾ ਤੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ: 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ ਸੱਟਾ ਲਾਉਂਦੇ 3 ਨੌਜਵਾਨ ਕਾਬੂ
NEXT STORY