ਚੰਡੀਗੜ੍ਹ- ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇਥੇ ਦੱਸਿਆ ਕਿ ਪੰਜਾਬ ਨੇ 26 ਜੂਨ 2024 ਨੂੰ ਇੱਕ ਦਿਨ ਵਿੱਚ 3563 ਲੱਖ ਯੂਨਿਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਪੂਰੀ ਕੀਤੀ ਹੈ, ਜਦੋਂ ਕਿ ਪਿਛਲੀ ਸਭ ਤੋਂ ਵੱਧ ਮੰਗ 09 ਸਤੰਬਰ 2023 ਨੂੰ 3427 ਲੱਖ ਯੂਨਿਟ ਸੀ।
ਇਥੇ ਜਾਰੀ ਪ੍ਰੈੱਸ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਨੇ 19 ਜੂਨ 2024 ਨੂੰ 15,933 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਪੀਕ ਮੰਗ ਵੀ ਪੂਰੀ ਕੀਤੀ ਸੀ, ਜਦੋਂ ਕਿ ਪਿਛਲੇ ਸਾਲ 23 ਜੂਨ 2023 ਨੂੰ 15,325 ਮੈਗਾਵਾਟ ਦੀ ਪੀਕ ਮੰਗ ਦਰਜ ਕੀਤੀ ਗਈ ਸੀ।
ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਅਤੇ ਪੰਜਾਬ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ ਜੂਨ 2024 ਦੇ ਮਹੀਨੇ ਵਿੱਚ 28 ਫੀਸਦੀ ਵੱਧ ਬਿਜਲੀ ਦੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ (26 ਜੂਨ, 2024 ਤੱਕ 7,464 ਮਿਲੀਅਨ ਯੂਨਿਟ ਬਨਾਮ 26 ਜੂਨ, 2023 ਤੱਕ 5,853 ਮਿਲੀਅਨ ਯੂਨਿਟ)। ਉਨ੍ਹਾਂ ਇਹ ਵੀ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਨੇ ਮਈ 2024 ਦੇ ਮਹੀਨੇ ਦੌਰਾਨ 7231 ਮਿਲੀਅਨ ਯੂਨਿਟ ਦੀ ਸਪਲਾਈ ਕੀਤੀ ਜੋ ਕਿ ਮਈ 2023 ਦੌਰਾਨ ਸਪਲਾਈ ਕੀਤੇ 5,270 ਮਿਲੀਅਨ ਯੂਨਿਟ ਤੋਂ 37 ਫੀਸਦੀ ਵੱਧ ਹੈ।
ਇਹ ਵੀ ਪੜ੍ਹੋ- ICC T20 CWC : CWC 2022 ਦਾ ਬਦਲਾ ਹੋਇਆ ਪੂਰਾ, ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਪੁੱਜੀ ਟੀਮ ਇੰਡੀਆ
ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ’ਤੇ ਕੋਈ ਬਿਜਲੀ ਕੱਟ ਲਗਾਏ ਬਿਨਾਂ ਬਿਜਲੀ ਦੀ ਹੁਣ ਤੱਕ ਦੀ ਸਭ ਤੋਂ ਵੱਧ ਮੰਗ ਪੂਰੀ ਕੀਤੀ ਹੈ ਅਤੇ ਰਾਜ ਵਿੱਚ ਖੇਤੀਬਾੜੀ ਖਪਤਕਾਰਾਂ ਨੂੰ ਵੱਧ ਤੋਂ ਵੱਧ ਏ.ਪੀ. ਸਪਲਾਈ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅਕਾਲੀ ਦਲ 'ਚ ਬਾਗ਼ੀ ਸੁਰਾਂ ਨੇ ਫੜਿਆ ਜ਼ੋਰ, 'ਸ਼੍ਰੋਮਣੀ ਅਕਾਲੀ ਦਲ ਬਚਾਓ' ਲਹਿਰ ਦਾ ਕੀਤਾ ਜਾਵੇਗਾ ਆਗਾਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਰੀਜ਼ਾਂ ਦੀ ਸਹੂਲਤ ਲਈ ਹੁਣ PGI ’ਚ ਹਿੰਦੀ ਤੋਂ ਬਾਅਦ ਪੰਜਾਬੀ ਭਾਸ਼ਾ ਵੀ ਲਾਗੂ
NEXT STORY