ਗੁਰਦਾਸਪੁਰ (ਜੀਤ ਮਠਾਰੂ)-ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸੂਬੇ ਅੰਦਰ ਪਾਵਰਕਾਮ ਦੀ ਪਤਲੀ ਮਾਲੀ ਹਾਲਤ ਦਾ ਜ਼ਿਕਰ ਕਰਦਿਆਂ ਸੂਬਾ ਸਰਕਾਰ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਬੇਹੱਦ ਮੰਦਭਾਗੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਪਾਵਰਕਾਮ ਨੂੰ ਸਬਸਿਡੀ ਦੀ ਰਾਸ਼ੀ ਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਪੀ. ਐੱਸ. ਪੀ. ਸੀ. ਐੱਲ. ਵੱਡੇ ਆਰਥਿਕ ਸੰਕਟ ’ਚ ਘਿਰਿਆ ਹੋਇਆ ਹੈ। ਬਾਜਵਾ ਨੇ ਕਿਹਾ ਕਿ ਜੇਕਰ ਸਰਕਾਰ ਦਾ ਰਵੱਈਆ ਤੇ ਕਾਰਗੁਜ਼ਾਰੀ ਇਸੇ ਤਰ੍ਹਾਂ ਰਹੀ ਤਾਂ ਜਦੋਂ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਸਹੂਲਤ ਕਾਰਨ ਪਾਵਰਕਾਮ ਦਾ ਆਰਥਿਕ ਸੰਕਟ ਹੋਰ ਵੀ ਡੂੰਘਾ ਹੋ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਲਗਾਤਾਰ ਵਧ ਰਹੇ ਨੇ ਏਡਜ਼ ਦੇ ਮਰੀਜ਼, ਹੁਣ ਘਰ-ਘਰ ਜਾ ਕੇ ਮਰੀਜ਼ਾਂ ਨੂੰ ਲੱਭਣਗੇ ਸਿਹਤ ਮੁਲਾਜ਼ਮ
ਉਨ੍ਹਾਂ ਕਿਹਾ ਕਿ ਇਹ ਲਗਾਤਾਰ ਦੂਜੀ ਵਾਰ ਹੈ, ਜਦੋਂ ਪਾਵਰਕਾਮ ਨੂੰ ਆਪਣੇ ਰੋਜ਼ਾਨਾ ਦੇ ਕੰਮਕਾਜ ਨੂੰ ਪੂਰਾ ਕਰਨ ਅਤੇ ਬਿਜਲੀ ਖਰੀਦ ਬਿੱਲਾਂ ਦੇ ਡਿਫਾਲਟਰਾਂ ਸਬੰਧੀ ਕੇਂਦਰ ਸਰਕਾਰ ਦੀਆਂ ਪਾਬੰਦੀਆਂ ਤੋਂ ਬਚਣ ਲਈ 1000 ਕਰੋੜ ਤੋਂ ਵੱਧ ਦਾ ਕਰਜ਼ਾ ਲੈਣ ਦੀ ਲੋੜ ਪਈ ਹੋਵੇ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਨੂੰ ਗੰਭੀਰਤਾ ਨਾਲ ਵਿਚਾਰੇ ਕਿਉਂਕਿ ਪਹਿਲਾਂ ਹੀ ਇਸ ਵਿੱਤੀ ਸਾਲ ’ਚ ਪਾਵਰਕਾਮ ਦੋ ਵਾਰ 1500 ਕਰੋੜ ਰੁਪਏ ਦੇ ਥੋੜ੍ਹੇ ਸਮੇਂ ਦੇ ਕਰਜ਼ੇ ਲੈ ਚੁੱਕਾ ਹੈ।
ਇਹ ਖ਼ਬਰ ਵੀ ਪੜ੍ਹੋ : ਮੰਤਰੀ ਧਾਲੀਵਾਲ ਵੱਲੋਂ ਸੁਖਬੀਰ ਬਾਦਲ 'ਤੇ ਚੁੱਕੇ ਸਵਾਲਾਂ 'ਤੇ ਅਕਾਲੀ ਦਲ ਦੀ ਤਿੱਖੀ ਪ੍ਰਤੀਕਿਰਿਆ
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਲੋਕਾਂ ਸਾਹਮਣੇ ਆਪਣੀਆਂ ਝੂਠੀਆਂ ਪ੍ਰਾਪਤੀਆਂ ਦਾ ਬਿਗੁਲ ਵਜਾਉਣ ਦੀ ਬਜਾਏ ਜ਼ਮੀਨੀ ਹਕੀਕਤਾਂ ਦਾ ਜਵਾਬ ਦੇਣਾ ਚਾਹੀਦਾ ਹੈ। ਅੱਜ ਕੌੜੀ ਸੱਚਾਈ ਇਹ ਹੈ ਕਿ ਪੀ. ਐੱਸ. ਪੀ. ਸੀ. ਐੱਲ. ਦੇ ਸਬਸਿਡੀ ਦੇ 24,865 ਕਰੋੜ ਰੁਪਏ ਦੇ ਬਕਾਏ ਹਨ, ਜਿਨ੍ਹਾਂ ’ਚੋਂ ਸਰਕਾਰ ਨੇ ਅਗਸਤ 2022 ਤੱਕ ਸਿਰਫ 5331 ਕਰੋੜ ਰੁਪਏ ਹੀ ਜਾਰੀ ਕੀਤੇ ਹਨ। ਜੇਕਰ ਕੁਝ ਸਮਾਂ ਹੋਰ ਅਜਿਹਾ ਹਾਲ ਰਿਹਾ ਤਾਂ ਪੀ. ਐੱਸ. ਪੀ. ਸੀ. ਐੱਲ. ਹੋਰ ਵੱਡੇ ਸੰਕਟ ’ਚ ਘਿਰ ਜਾਵੇਗਾ। ਜੇਕਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਰਕਾਰ ਦੇ ਪਹਿਲੇ ਚਾਰ ਮਹੀਨਿਆਂ ’ਚ ਜੀ.ਐੱਸ.ਟੀ. ’ਚ 24.15 ਫ਼ੀਸਦੀ, ਐਕਸਾਈਜ਼ ਡਿਊਟੀ 41.23 ਫ਼ੀਸਦੀ ਦੇ ਵਾਧੇ ਦਾ ਦਾਅਵਾ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਪੀ.ਐੱਸ.ਪੀ.ਸੀ.ਐੱਲ. ਦੀ ਮੰਦੀ ਮਾਲੀ ਹਾਲਤ ਦਾ ਜ਼ਿਕਰ ਵੀ ਕਰਨਾ ਚਾਹੀਦਾ ਸੀ।
ਸੁਲਤਾਨਪੁਰ ਲੋਧੀ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
NEXT STORY