ਲੁਧਿਆਣਾ (ਜੋਸ਼ੀ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. (ਪੀ.ਐੱਸ.ਪੀ.ਸੀ.ਐੱਲ.) ਨੇ ਸੋਮਵਾਰ ਨੂੰ ਡਿਫਾਲਟਰ ਖਪਤਕਾਰਾਂ ਦੀਆਂ ਸਾਰੀਆਂ ਸ਼੍ਰੇਣੀਆਂ (ਏ.ਪੀ. ਅਤੇ ਸਰਕਾਰੀ ਕੁਨੈਕਸ਼ਨਾਂ ਨੂੰ ਛੱਡ ਕੇ) ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐੱਸ.) ਸਬੰਧੀ ਇਕ ਕਮਰਸ਼ੀਅਲ ਸਰਕੂਲਰ ਜਾਰੀ ਕੀਤਾ ਹੈ।
ਸੋਮਵਾਰ ਨੂੰ ਇਥੇ ਇਕ ਬਿਆਨ ’ਚ ਇਹ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਕਮਰਸ਼ੀਅਲ ਸਰਕੂਲਰ ਦੀਆਂ ਕਾਪੀਆਂ ਪੀ.ਐੱਸ.ਪੀ.ਸੀ.ਐੱਲ. ਦੇ ਅਧੀਨ ਸਾਰੇ ਇੰਜੀਨੀਅਰ-ਇਨ-ਚੀਫ਼/ਚੀਫ ਇੰਜੀਨੀਅਰ (ਡੀ.ਐੱਸ.) ਨੂੰ ਭੇਜ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਜੇਲ੍ਹ 'ਚ ਸ਼ੁਰੂ ਹੋਈ ਲੜਾਈ ਬਾਹਰ ਆ ਕੇ ਵੀ ਨਾ ਮੁੱਕੀ ; ਨੌਜਵਾਨ ਨੂੰ ਅਗਵਾ ਕਰ ਕੇ ਉਤਰਵਾਏ ਕੱਪੜੇ, ਬਣਾਈ ਵੀਡੀਓ...
ਅਰੋੜਾ ਨੇ ਕਿਹਾ ਕਿ ਇਸ ਕਮਰਸ਼ੀਅਲ ਸਰਕੂਲਰ ਦੇ ਅਨੁਸਾਰ ਪੀ.ਐੱਸ.ਪੀ.ਸੀ.ਐੱਲ. ਨੇ ਆਪਣੇ ਖਪਤਕਾਰਾਂ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਤਾਂ ਜੋ ਡਿਫਾਲਟਰ ਖਪਤਕਾਰਾਂ ਦੀਆਂ ਸਾਰੀਆਂ ਸ਼੍ਰੇਣੀਆਂ (ਏ.ਪੀ. ਅਤੇ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਹੋਰ ਸਰਕਾਰੀ ਵਿਭਾਗਾਂ ਨੂੰ ਛੱਡ ਕੇ) ਨੂੰ 30 ਸਤੰਬਰ, 2024 ਤੱਕ ਮੌਜੂਦਾ ਭੁਗਤਾਨ/ਡਿਫਾਲਟਿੰਗ ਰਕਮ ਦਾ ਨਿਪਟਾਰਾ ਕਰਨ ਦਾ ਮੌਕਾ ਦਿੱਤਾ ਜਾ ਸਕੇ। ਇਹ ਸਕੀਮ 3 ਮਹੀਨਿਆਂ ਦੀ ਮਿਆਦ ਲਈ ਲਾਗੂ ਰਹੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੇਲ੍ਹ 'ਚੋਂ ਚਲਾਏ ਜਾ ਰਹੇ ਡਰੱਗ ਰੈਕਟ ਦਾ ਪਰਦਾਫਾਸ਼, ਪੁਲਸ ਨੇ 2 ਮੁਲਜ਼ਮ ਕੀਤੇ ਕਾਬੂ, ਕਿੰਗਪਿਨ ਵੀ ਕੀਤਾ ਨਾਮਜ਼ਦ
NEXT STORY