ਬਟਾਲਾ/ਗੁਰਦਾਸਪੁਰ/ਕਾਦੀਆਂ (ਬੇਰੀ, ਹਰਮਨ, ਜ਼ੀਸ਼ਾਨ)- ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਦੇ ਸਬ-ਡਵੀਜ਼ਨ ਕਾਦੀਆਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਦਫ਼ਤਰ ਵਿਚ ਜੂਨੀਅਰ ਇੰਜੀਨੀਅਰ (ਜੇ.ਈ.) ਵਜੋਂ ਤਾਇਨਾਤ ਜਤਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਾਦੀਆਂ ਦੇ ਮੁਹੱਲਾ ਤਰਖਾਣਵਾਲੀ ਦੇ ਵਸਨੀਕ ਕਸ਼ਮੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਉਸਦੀ ਨੂੰਹ ਦੇ ਨਵੇਂ ਬਣ ਰਹੇ ਘਰ ਲਈ ਅਸਥਾਈ ਘਰੇਲੂ ਬਿਜਲੀ ਕੁਨੈਕਸ਼ਨ ਦੇਣ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਕੀਤੀ ਹੈ।
![PunjabKesari](https://static.jagbani.com/multimedia/20_48_37041705911-ll.jpg)
ਇਹ ਵੀ ਪੜ੍ਹੋ- 'ਡੰਕੀ' ਦੇ ਚੱਕਰਵਿਊ 'ਚ ਫ਼ਸਿਆ ਇਕ ਹੋਰ ਮਾਂ ਦਾ ਪੁੱਤ, ਜੰਗਲਾਂ 'ਚੋਂ ਫ਼ੋਨ ਕਰ ਕੇ ਲਾ ਰਿਹਾ ਬਚਾਉਣ ਦੀ ਗੁਹਾਰ
ਬੁਲਾਰੇ ਨੇ ਕਿਹਾ ਕਿ ਉਸ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਇਕ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ, ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਵੱਲੋਂ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਬੇਗੋਵਾਲ ਵਿਖੇ ਕਾਲੋਨੀਆਂ ’ਤੇ ਚਲਾਇਆ ਪੀਲਾ ਪੰਜਾ
NEXT STORY