ਜਲੰਧਰ/ਚੰਡੀਗੜ੍ਹ (ਧਵਨ, ਅੰਕੁਰ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਉਸ ਪਾਸੋਂ ਰਿਸ਼ਵਤ ਮੰਗਣ ਦੇ ਦੋਸ਼ ’ਚ ਫਰੀਦਕੋਟ ’ਚ ਤਾਇਨਾਤ ਪੀ. ਐੱਸ. ਪੀ. ਸੀ. ਐੱਲ. ਦੇ ਅਕਾਊਂਟਸ ਅਫਸਰ (ਏ. ਓ.) ਅਮਿਤ ਸੇਤੀਆ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਅੱਜ ਤੋਂ ਨਹੀਂ ਬਣਨਗੇ ਪਾਸਪੋਰਟ! ਇੰਨੇ ਦਿਨ ਠੱਪ ਰਹਿਣਗੀਆਂ ਸੇਵਾਵਾਂ
ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਅਮਿਤ ਸੇਤੀਆ ਪੀ. ਐੱਸ. ਪੀ. ਸੀ. ਐੱਲ. ਦੇ ਸਹਾਇਕ ਇੰਜੀਨੀਅਰ/ਸਬ-ਡਵੀਜ਼ਨਲ ਅਫਸਰ ਨੂੰ ਬਲੈਕਮੇਲ ਕਰ ਰਿਹਾ ਸੀ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਸਬੰਧੀ ਕੇਸ ’ਚੋਂ ਉਸ ਨੂੰ ਬਾਹਰ ਰੱਖਣ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਮੁੱਢਲੀ ਜਾਂਚ ਤੋਂ ਬਾਅਦ ਉਕਤ ਬੇਨਿਯਮੀਆਂ ਲਈ ਕੀਤੀ ਗਈ ਸ਼ਿਕਾਇਤ ਅਤੇ ਇਸ ਦੇ ਨਾਲ ਭੇਜੀ ਗਈ ਵੀਡੀਓ ਕਲਿਪ ਦੀ ਜਾਂਚ ਤੋਂ ਬਾਅਦ ਸਪਸ਼ਟ ਹੋਇਆ ਕਿ ਅਮਿਤ ਸੇਤੀਆ ਨੇ ਰਿਸ਼ਵਤ ਮੰਗੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਰੇ ਬਾਜ਼ਾਰ 'ਚ ਪੰਜਾਬ ਪੁਲਸ ਦੇ ਮੁਲਾਜ਼ਮ 'ਤੇ ਹਮਲਾ, ਵਾਇਰਲ ਵੀਡੀਓ ਨੇ ਮਚਾਈ ਤਰਥੱਲੀ
NEXT STORY