ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਵੱਲੋਂ 4 ਨਿੱਜੀ ਬਿਜਲੀ ਸਮਝੌਤੇ ਰੱਦ ਕਰਨ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਹੈ। ਪੀ. ਐੱਸ. ਪੀ. ਸੀ. ਐੱਲ. 31 ਅਕਤੂਬਰ ਤੋਂ ਇਨ੍ਹਾਂ ਥਰਮਲ ਪਲਾਂਟਾਂ ਤੋਂ ਬਿਜਲੀ ਨਹੀਂ ਖ਼ਰੀਦੇਗਾ ਅਤੇ ਇਹ ਸਾਰੇ ਸਮਝੌਤੇ ਰੱਦ ਕੀਤੇ ਜਾਣਗੇ।
ਇਹ ਵੀ ਪੜ੍ਹੋ : ਕੋਲੇ ਦੀ ਕਮੀ ਕਾਰਨ ਗੰਭੀਰ ਹੋਇਆ ਬਿਜਲੀ ਸੰਕਟ, ਪਾਵਰ ਐਕਸਚੇਂਜ 'ਚ 20 ਰੁਪਏ ਯੂਨਿਟ ਤੱਕ ਪੁੱਜੇ ਭਾਅ
ਇਨ੍ਹਾਂ 'ਚ ਦਾਮੋਦਰ ਵੈਲੀ ਕਾਰਪੋਰੇਸ਼ਨ ਦੇ ਦੁਰਗਾਪੁਰ, ਰਘੁਨਾਥਪੁਰ, ਬੋਕਾਰੋ ਅਤੇ ਮੇਜਾ ਊਰਜਾ ਪਾਵਰ ਪ੍ਰਾਜੈਕਟ ਸ਼ਾਮਲ ਹਨ, ਜਿਨ੍ਹਾਂ ਨੂੰ ਨੋਟਿਸ ਮਿਲੇ ਹਨ। ਦਾਮੋਦਰ ਵੈਲੀ ਨਿਗਮ ਕੋਲਕਾਤਾ ਦੇ ਉਤਪਾਦਨ ਸਟੇਸ਼ਨਾਂ ਤੋਂ ਮਹਿੰਗੀ ਬਿਜਲੀ ਮਿਲ ਰਹੀ ਹੈ।
ਇਹ ਵੀ ਪੜ੍ਹੋ : ਮਾਛੀਵਾੜਾ ਦੇ 'ਹਰੇ ਸਮੋਸੇ' ਦੀਆਂ ਚਾਰੇ ਪਾਸੇ ਪਈਆਂ ਧੁੰਮਾਂ, ਬਾਹਰਲੇ ਸੂਬਿਆਂ ਤੋਂ ਵੀ ਖਾਣ ਆਉਂਦੇ ਨੇ ਲੋਕ (ਤਸਵੀਰਾਂ)
ਇਨ੍ਹਾਂ ਨਾਲ ਸਾਲ 2006 'ਚ ਬਿਜਲੀ ਸਮਝੌਤੇ ਕੀਤੇ ਗਏ ਸਨ। ਜ਼ਿਕਰਯੋਗ ਹੈ ਕਿ ਇਹ ਸਾਰੇ ਬਿਜਲੀ ਪਲਾਂਟ 5.53, 4.82, 4.61, 4.44 ਅਤੇ 4.39 ਰੁਪਏ ਦੇ ਹਿਸਾਬ ਨਾਲ ਬਿਜਲੀ ਦੇ ਰਹੇ ਸਨ, ਜੋ ਕਿ ਆਰਥਿਕ ਪੱਕੋਂ ਠੀਕ ਨਹੀਂ ਸੀ, ਜਦੋਂ ਕਿ ਇਨ੍ਹਾਂ ਦੇ ਮੁਕਾਬਲੇ ਮਾਰਕਿਟ 'ਚ ਸਸਤੀ ਬਿਜਲੀ ਮਿਲ ਰਹੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਆਸ਼ੀਸ਼ ਮਿਸ਼ਰਾ ਦੇ ਸਰੰਡਰ ਤੋਂ ਬਾਅਦ ਨਵਜੋਤ ਸਿੱਧੂ ਵਲੋਂ ਭੁੱਖ ਹੜਤਾਲ ਖ਼ਤਮ ਕਰਨ ਦਾ ਐਲਾਨ
NEXT STORY