ਪਟਿਆਲਾ (ਬਿਊਰੋ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ) ਦੇ ਸੀ. ਐੱਮ. ਡੀ. ਏ. ਵੈਨੂੰ ਪ੍ਰਸਾਦ ਨੇ ਦੱਸਿਆ ਕਿ ਕਾਰਪੋਰੇਸ਼ਨ ਨੇ 13 ਅਕਤੂਬਰ, 2021 ਨੂੰ 9363 ਮੈਗਾਵਾਟ ਬਿਜਲੀ ਦੀ ਸਪਲਾਈ ਕੀਤੀ । ਉਨ੍ਹਾਂ ਦੱਸਿਆ ਕਿ ਅੱਜ ਕਾਰਪੋਰੇਸ਼ਨ ਨੇ 1500 ਮੈਗਾਵਾਟ ਬਿਜਲੀ 11.29 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਾਰਪੋਰੇਸ਼ਨ ਨੂੰ ਕੱਲ ਲੋੜੀਂਦੇ ਕੋਲੇ ਦੇ 22 ਰੈਕਾਂ ਬਦਲੇ ਸਿਰਫ ਕੋਲੇ ਦੇ 10 ਰੈਕ ਹੀ ਪ੍ਰਾਪਤ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ ਭਰ ਤੋਂ ਪਹੁੰਚੀਆਂ ਹਜ਼ਾਰਾਂ ਆਸ਼ਾ ਵਰਕਰਾਂ ਨੇ ਘੇਰੀ CM ਚੰਨੀ ਦੀ ਕੋਠੀ, ਹਾਈਵੇਅ ਕੀਤਾ ਜਾਮ (ਤਸਵੀਰਾਂ)
ਉਨ੍ਹਾਂ ਕਿਹਾ ਕਿ ਮੌਸਮ ਦੇ ਬਦਲਾਅ ਕਾਰਨ ਬਿਜਲੀ ਦੀ ਮੰਗ ਘੱਟ ਹੋਈ ਹੈ। ਅਗਲੇ ਦੋ-ਤਿੰਨ ਦਿਨਾਂ ’ਚ ਬਿਜਲੀ ਦੀ ਮੰਗ ਹੋਰ ਘੱਟ ਜਾਵੇਗੀ। ਉਨ੍ਹਾਂ ਦੱਸਿਆ ਕਿ ਬਿਜਲੀ ਦੀ ਸਪਲਾਈ ’ਚ ਲਗਾਤਾਰ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਜਲਦੀ ਹੀ ਬਿਜਲੀ ਸਪਲਾਈ ਆਮ ਵਾਂਗ ਹੋ ਜਾਵੇਗੀ।
ਵਿਆਹ ਦਾ ਡਰਾਮਾ ਰਚ ਕੇ ਦਿੱਲੀ ਦੀ ਕੁੜੀ ਨਾਲ ਬਣਾਏ ਸਰੀਰਕ ਸਬੰਧ, ਕੇਸ ਦਰਜ
NEXT STORY