ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਤਹਿਤ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਕਰਨ ਲਈ ਇਕ ਵਧੀਕ ਐੱਸ. ਈ. ਅਤੇ ਦੋ ਐੱਸ. ਡੀ. ਓ. ਨੂੰ ਮੁਅੱਤਲ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ : GST ਚੋਰੀ ਕਰਨ ਵਾਲਿਆਂ ਵਿਰੁੱਧ ਮੁਹਿੰਮ ਜਾਰੀ, 12 ਫਰਨਿਸ਼ਾਂ ਦੀ ਜਾਂਚ, 60 ਵਾਹਨ ਕੀਤੇ ਜ਼ਬਤ : ਹਰਪਾਲ ਚੀਮਾ
ਇਥੇ ਜਾਰੀ ਪ੍ਰੈੱਸ ਬਿਆਨ ਵਿਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਦੇ ਕੁਝ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਇਕ ਵਧੀਕ ਐੱਸ. ਈ. ਸੁਖਦਰਸ਼ਨ ਪਾਲ ਸਿੰਘ ਅਤੇ ਦੋ ਐੱਸ. ਡੀ. ਓ. ਗਿਆਨ ਸਿੰਘ ਅਤੇ ਹਰਮਨਦੀਪ ਸਿੰਘ ਵਿਰੁੱਧ ਪੀ. ਐੱਸ. ਪੀ. ਸੀ. ਐੱਲ. ਦੀ ਸਮੱਗਰੀ ਜਿਵੇਂ ਕਿ ਏ. ਸੀ. ਐੱਸ. ਆਰ. ਕੰਡਕਟਰ ਅਤੇ 66 ਕੇ. ਵੀ. ਕੇਬਲਾਂ ਦੀ ਦੁਰਵਰਤੋਂ ਕਰਨ ’ਤੇ ਤੁਰੰਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਦੋ ਵੱਖ-ਵੱਖ ਮਾਮਲਿਆਂ ਵਿਚ ਪੀ. ਐੱਸ. ਪੀ. ਸੀ. ਐੱਲ. ਵੱਲੋਂ ਮੁੱਢਲੀ ਜਾਂਚ ਤੋਂ ਬਾਅਦ ਮੁਅੱਤਲ ਕੀਤਾ ਗਿਆ ਹੈ।
ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਮਾਮਲਿਆਂ ਵਿਚ ਚੀਫ ਇੰਜੀਨੀਅਰਾਂ ਅਤੇ ਸੁਪਰਡੈਂਟ ਇੰਜੀਨੀਅਰਾਂ ਸਮੇਤ ਹੋਰ ਅਧਿਕਾਰੀਆਂ ਦੀ ਸ਼ਮੂਲੀਅਤ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਕਿਸੇ ਵੀ ਪੱਧਰ ’ਤੇ ਕਿਸੇ ਵੀ ਕਰਮਚਾਰੀ ਵੱਲੋਂ ਕੀਤੀ ਗਈ ਭ੍ਰਿਸ਼ਟ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਵੀ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ 400 ਤੋਂ ਵੱਧ ਭ੍ਰਿਸ਼ਟ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਹੈ ਅਤੇ ਕਿਸੇ ਵੀ ਸਿਆਸਤਦਾਨ ਜਾਂ ਅਧਿਕਾਰੀ ਸਮੇਤ ਕਿਸੇ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਵਿਚ ਬਖ਼ਸ਼ਿਆ ਨਹੀਂ ਗਿਆ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
GST ਚੋਰੀ ਕਰਨ ਵਾਲਿਆਂ ਵਿਰੁੱਧ ਮੁਹਿੰਮ ਜਾਰੀ, 12 ਫਰਨੇਸਾਂ ਦੀ ਜਾਂਚ, 60 ਵਾਹਨ ਕੀਤੇ ਜ਼ਬਤ : ਹਰਪਾਲ ਚੀਮਾ
NEXT STORY