ਵੈੱਬ ਡੈਸਕ- ਪੰਜਾਬ ਅਧੀਨ ਸੇਵਾ ਚੋਣ ਬੋਰਡ (PSSSB) ਨੇ ਸਾਲ 2026 ਲਈ ਆਬਕਾਰੀ ਅਤੇ ਕਰ ਇੰਸਪੈਕਟਰਾਂ ਦੀ ਭਰਤੀ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਸਾਲ, 197 ਅਸਾਮੀਆਂ ਭਰੀਆਂ ਜਾਣਗੀਆਂ।
ਮਹੱਤਵਪੂਰਨ ਤਾਰੀਖ਼ਾਂ
ਉਮੀਦਵਾਰ 6 ਮਾਰਚ 2026 ਤੱਕ ਅਪਲਾਈ ਕਰ ਸਕਦੇ ਹਨ।
ਫੀਸ ਜਮ੍ਹਾਂ ਕਰਨ ਦੀ ਆਖ਼ਰੀ ਤਾਰੀਖ਼ 6 ਮਾਰਚ 2026 ਹੈ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਬੈਚਲਰ ਡਿਗਰੀ (ਗਰੈਜੂਏਸ਼ਨ) ਹੋਣੀ ਚਾਹੀਦੀ ਹੈ।
ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 37 ਸਾਲ (ਆਮ ਵਰਗ ਲਈ) ਹੋਣੀ ਚਾਹੀਦੀ ਹੈ। ਰਾਖਵਾਂਕਰਨ ਵਰਗਾਂ (SC/ST/BC) ਨੂੰ ਨਿਯਮਾਂ ਅਨੁਸਾਰ ਉਮਰ 'ਚ ਛੋਟ ਦਿੱਤੀ ਜਾਵੇਗੀ।
ਤਨਖਾਹ
ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 7ਵੇਂ ਤਨਖਾਹ ਕਮਿਸ਼ਨ ਦੇ ਅਧੀਨ ਤਨਖਾਹ ਮਿਲੇਗੀ। ਆਬਕਾਰੀ ਇੰਸਪੈਕਟਰ ਨੂੰ ਸ਼ੁਰੂਆਤੀ ਬੇਸਿਕ ਪੇ 35,400 ਰੁਪਏ ਹਰ ਮਹੀਨਾ ਮਿਲੇਗੀ। ਇਸ ਤੋਂ ਇਲਾਵਾ ਸਰਕਾਰੀ ਨਿਯਮਾਂ ਅਨੁਸਾਰ ਹੋਰ ਭੱਤੇ ਅਤੇ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਹੋਟਲ ਬੁਕਿੰਗ ਦੌਰਾਨ ਨੌਜਵਾਨ ਤੇ ਉਸ ਦੇ ਦੋਸਤਾਂ ਵਲੋਂ ਆਈ. ਡੀ. ਮੰਗਣ ’ਤੇ ਹੰਗਾਮਾ, ਚਲਾਈਆਂ ਗੋਲੀਆਂ
NEXT STORY