ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਵਿਧਾਨ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਨੇ ਭਵਾਨੀਗੜ ਇਲਾਕੇ ਦੇ ਪਿੰਡਾਂ ਬਾਸੀਅਰਕ, ਨਰੈਣਗੜ, ਭੱਟੀਵਾਲ ਕਲਾਂ, ਰੇਤਗੜ, ਕਪਿਆਲ, ਕਾਕੜਾ, ਪੰਨਵਾਂ, ਸਕਰੌਦੀ, ਭਵਾਨੀਗੜ ਸ਼ਹਿਰ ਦੇ ਕਾਕੜਾ ਰੋਡ, ਸੰਗਤਸਰ ਮੁਹੱਲਾ, ਗਾਂਧੀ ਨਗਰ ਵਿਚ ਚੋਣ ਪ੍ਰਚਾਰ ਕਰਦਿਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਵੱਖ-ਵੱਖ ਪਿੰਡਾਂ ਵਿਚ ਖੰਨਾ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ। ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਖੰਨਾ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਕਰਨ ਦੇ ਉਦੇਸ਼ ਨਾਲ ਰਾਜਨੀਤੀ ਵਿਚ ਦੁਬਾਰਾ ਆਏ ਹਨ। ਹਲਕਾ ਸੰਗਰੂਰ ਦੇ ਲੋਕਾਂ ਨਾਲ ਉਨ੍ਹਾਂ ਦਾ ਪੁਰਾਣਾ ਰਿਸ਼ਤਾ ਰਿਹਾ ਹੈ ਅਤੇ ਹਲਕੇ ਦੇ ਲੋਕਾਂ ਤੋਂ ਮਿਲ ਰਿਹਾ ਪਿਆਰ ਅਤੇ ਸਨਮਾਨ ਤੋਂ ਸਪੱਸ਼ਟ ਹੈ ਕਿ ਚੋਣਾਂ ਵਿਚ ਉਨ੍ਹਾਂ ਦੀ ਜਿੱਤ ਪੱਕੀ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)
ਉਨ੍ਹਾਂ ਹਲਕੇ ਦੇ ਲੋਕਾਂ ਨਾਲ ਵਾਅਦਾ ਕਰਦਿਆਂ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਹਲਕੇ ਦਾ ਇੰਨਾ ਵਿਕਾਸ ਕੀਤਾ ਜਾਵੇਗਾ ਕਿ ਹਲਕੇ ਦੀ ਨੁਹਾਰ ਬਦਲ ਜਾਵੇਗੀ। ਪਿੰਡਾਂ ਵਿਚ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ। ਉਨ੍ਹਾਂ ਮੁੜ ਦੁਹਰਾਇਆ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਦੇ ਘਰਾਂ ਨੇੜੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਮਾਜ ਸੇਵੀ ਸੰਸਥਾ ਉਮੀਦ ਨੂੰ ਇਕ ਵਾਰ ਫਿਰ ਤੋਂ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਮੀਦ ਸੰਸਥਾ ਨੇ ਪਿੰਡਾਂ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਹਨ, ਜਿਸਨੂੰ ਹਲਕੇ ਦੇ ਲੋਕ ਕਦੇ ਨਹੀਂ ਭੁੱਲੇ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫ਼ਤਹਿਜੰਗ ਬਾਜਵਾ ਖ਼ਿਲਾਫ਼ ਪਰਚਾ ਦਰਜ
ਉਨ੍ਹਾਂ ਕਾਂਗਰਸ ਉਮੀਦਵਾਰ ਨੂੰ ਆੜੇ ਹੱਥੀਂ ਲੈਦਿਆਂ ਕਿਹਾ ਕਿ ਉਹ ਖੁਦ ਨੂੰ ਵਿਕਾਸ ਪੁਰਸ਼ ਅਖਵਾਉਂਦੇ ਹਨ ਪਰ ਹਲਕੇ ਦੇ ਲੋਕ ਅੱਜ ਵੀ ਕਈ ਗੰਭੀਰ ਸਮੱਸਿਆਵਾਂ ਨਾਲ ਘਿਰੇ ਹੋਏ ਹਨ, ਜਿਨਾਂ ਤੋਂ ਨਿਜ਼ਾਤ ਪਾਉਣ ਲਈ ਲੋਕ ਲੰਮੇ ਸਮੇਂ ਤੋਂ ਇੰਤਜਾਰ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਚੋਣ ਜਿੱਤਣ ਤੋਂ ਬਾਅਦ ਹਲਕੇ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬੇਰੁਜ਼ਗਾਰੀ ਨਾਲ ਜੂਝ ਰਹੇ ਨੌਜਵਾਨਾਂ ਲਈ ਰੁਜਗਾਰ ਦੇ ਸਾਧਨ ਪੈਦਾ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ। ਇਸਦੇ ਲਈ ਹਲਕੇ ਵਿਚ ਇੰਡਸਟਰੀ ਲਿਆਂਦੀ ਜਾਵੇਗੀ ਤਾਂ ਜੋ ਹਲਕੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜਗਾਰ ਮਿਲ ਸਕੇ।
ਪੜ੍ਹੋ ਇਹ ਵੀ ਖ਼ਬਰ - ਭਾਜਪਾ ’ਚ ਅੰਦੂਰਨੀ ਲੜਾਈ ਖੁੱਲ੍ਹ ਕੇ ਆਈ ਸਾਹਮਣੇ, ਫਤਿਹਜੰਗ ਬਾਜਵਾ ਦੇ ਰੋਡ ਸ਼ੋਅ ’ਚ ਭਿੜੇ ਭਾਜਪਾਈ
ਸਿੱਧੂ ਮੂਸੇਵਾਲਾ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਡਟੀ ਜਸਵਿੰਦਰ ਕੌਰ ਬਰਾੜ
NEXT STORY